ਅਹਿਮਦਾਬਾਦ, 14 ਫਰਵਰੀ
ਸਾਲ 2008 ਦੇ ਅਹਿਮਦਾਬਾਦ ਸੀਰੀਅਲ ਬੰਬ ਧਮਾਕਾ ਕੇਸ ਵਿੱਚ ਸਰਕਾਰੀ ਪੱਖ ਨੇ ਅੱਜ 49 ਦੋਸ਼ੀਆਂ ਲਈ ਸਜ਼ਾ ਬਾਰੇ ਆਪਣੀਆਂ ਦਲੀਲਾਂ ਮੁਕੰਮਲ ਕੀਤੀਆਂ। ਵਿਸ਼ੇਸ਼ ਸਰਕਾਰੀ ਵਕੀਲ ਸੁਧੀਰ ਬ੍ਰਹਮਭੱਟ ਨੇ ਦੱਸਿਆ ਕਿ ਵਿਸ਼ੇਸ਼ ਜੱਜ ਏ ਆਰ ਪਟੇਲ ਭਲਕੇ ਮੰਗਲਵਾਰ ਨੂੰ ਬਚਾਅ ਪੱਖ ਦੀਆਂ ਦਲੀਲਾਂ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅੰਤਿਮ ਫ਼ੈਸਲਾ ਆਉਣ ਤੱਕ ਅਦਾਲਤ ਨੇ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ ਨੂੰ ਸਜ਼ਾ ਸਬੰਧੀ ਦਲੀਲਾਂ ਬਾਰੇ ਖ਼ਬਰਾਂ ਪ੍ਰਕਾਸ਼ਿਤ ਕਰਨ ਤੋਂ ਰੋਕਿਆ ਹੈ। ਵਿਸ਼ੇਸ਼ ਅਦਾਲਤ ਨੇ ਪਿਛਲੇ ਮੰਗਲਵਾਰ ਨੂੰ ਇਸ ਕੇਸ ਵਿੱਚ 49 ਵਿਅਕਤੀਆਂ ਨੂੰ ਦੋਸ਼ੀ ਮੰਨਿਆ ਸੀ ਤੇ 28 ਹੋਰਾਂ ਨੂੰ ਬਰੀ ਕਰ ਦਿੱਤਾ ਸੀ। -ਪੀਟੀਆਈ