ਨਵੀਂ ਦਿੱਲੀ, 15 ਫਰਵਰੀ
ਰੂਸ ਅਤੇ ਨਾਟੋ ਦੇਸ਼ਾਂ ਵਿਚਾਲੇ ਵਧਦੇ ਤਣਾਅ ਦਰਮਿਆਨ ਭਾਰਤ ਨੇ ਯੂਕਰੇਨ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਅਸਥਾਈ ਤੌਰ ‘ਤੇ ਦੇਸ਼ ਨੂੰ ਛੱਡਣ ਦੀ ਸਲਾਹ ਦਿੱਤੀ ਹੈ। ਕੀਵ ਵਿੱਚ ਭਾਰਤੀ ਦੂਤਘਰ ਨੇ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾਲ ਕਰਨ ਲਈ ਕਿਹਾ ਹੈ। ਦੂਤਘਰ ਨੇ ਕਿਹਾ ਕਿ ਯੂਕਰੇਨ ਵਿੱਚ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਭਾਰਤੀ ਨਾਗਰਿਕ, ਖਾਸ ਤੌਰ ‘ਤੇ ਉਹ ਵਿਦਿਆਰਥੀ, ਜਿਨ੍ਹਾਂ ਦਾ ਰਹਿਣਾ ਜ਼ਰੂਰੀ ਨਹੀਂ ਹੈ, ਅਸਥਾਈ ਤੌਰ ‘ਤੇ ਇਥੋਂ ਜਾਣ ਬਾਰੇ ਵਿਚਾਰ ਕਰ ਸਕਦੇ ਹਨ।