ਓਟਵਾ, 15 ਫਰਵਰੀ
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਨ੍ਹਾਂ ਨੇ ਟਰੱਕ ਡਰਾਈਵਰਾਂ ਅਤੇ ਹੋਰਾਂ ਦੇ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਐਮਰਜੰਸੀ ਸ਼ਕਤੀਆਂ ਦੀ ਵਰਤੋਂ ਕੀਤੀ ਹੈ, ਜਿਨ੍ਹਾਂ ਨੇ ਕੋਵਿਡ-19 ਪਾਬੰਦੀਆਂ ਵਿਰੁੱਧ ਓਟਵਾ ਨੂੰ ਠੱਪ ਕਰ ਦਿੱਤਾ ਅਤੇ ਅਮਰੀਕਾ ਨਾਲ ਲੱਗਦੀ ਸਰਹੱਦ ‘ਤੇ ਆਵਾਜਾਈ ਵਿੱਚ ਵਿਘਨ ਪਾਇਆ ਹੈ। ਟਰੂਡੋ ਨੇ ਫੌਜ ਦੀ ਵਰਤੋਂ ਕਰਨ ਦੀ ਸੰਭਾਵਨਾ ਨੂੰ ਖਾਰਜ ਕਰ ਦਿੱਤਾ ਅਤੇ ਕਿਹਾ ਕਿ ਹੰਗਾਮੀ ਹਾਲਾਤ ‘ਚ ਕਦਮ ਨਿਸ਼ਚਿਤ ਸਮੇਂ ਦੇ ਨਾਲ ਨਾਲ ਭੂਗੋਲਿਕ ਆਧਾਰ ‘ਤੇ ਚੁੱਕੇ ਜਾਣਗੇ।’