ਨਵੀਂ ਦਿੱਲੀ, 15 ਫਰਵਰੀ
ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ ਨੇ ਅੱਜ ਕਿਹਾ ਕਿ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਜ਼ਮੀਨੀ ਹਕੀਕਤ ਤੋਂ ਦੂਰ ਹੋ ਗਈ ਹੈ ਅਤੇ ਹੁਣ ਉਸ ‘ਚ ਕੌਮੀ ਪਾਰਟੀ ਹੋਣ ਦਾ ਮਿਜਾਜ਼ ਨਹੀਂ ਨਜ਼ਰ ਨਹੀਂ ਆਉਂਦਾ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪ੍ਰੇਰਨਾਦਾਇਕ ਲੀਡਰਸ਼ਿਪ ਦੀ ਘਾਟ ਹੈ ਅਤੇ ਇਸ ਨੂੰ ਆਪਣੀ ਹੋਂਦ ਕਾਇਮ ਰੱਖਣ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਆਪਣੇ ਪਤਨ ਵੱਲ ਵਧ ਰਹੀ ਹੈ ਪਰ ਉਹ ਆਤਮ-ਪੜਚੋਲ ਕਰਨ ਲਈ ਤਿਆਰ ਨਹੀਂ ਹੈ।