ਨਵੀਂ ਦਿੱਲੀ, 26 ਮਾਰਚ
ਕੇਂਦਰ ਨੇ ਗ਼ਰੀਬਾਂ ਨੂੰ ਰਾਹਤ ਦੇਣ ਲਈ ਮੁਫ਼ਤ ਅਨਾਜ ਪ੍ਰੋਗਰਾਮ ‘ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ (ਪੀਐੱਮਜੀਕੇਏਵਾਈ)’ ਨੂੰ ਇਸ ਸਾਲ ਸਤੰਬਰ ਤੱਕ ਛੇ ਮਹੀਨੇ ਲਈ ਵਧਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਸਬੰਧੀ ਫ਼ੈਸਲਾ ਲਿਆ ਗਿਆ ਹੈ। ਮਾਰਚ 2020 ਵਿੱਚ ਕੇਂਦਰ ਨੇ ਕਰੋਨਾ ਵਾਇਰਸ ਮਹਾਮਾਰੀ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਘੱਟ ਕਰਨ ਦੇ ਯਤਨਾਂ ਤਹਿਤ ਕੌਮੀ ਅੰਨ ਸੁਰੱਖਿਆ ਕਾਨੂੰਨ ਤਹਿਤ 80 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਮੁਫ਼ਤ ਅਨਾਜ ਦੇਣ ਲਈ ਪੀਐੱਮਜੀਕੇਏਵਾਈ’ ਦੀ ਸ਼ੁਰੂਆਤ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਸ ਯੋਜਨਾ ਨੂੰ ਹੁਣ ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਯੋਜਨਾ ਦਾ ਵਿਸਥਾਰ ਹੋਣ ਨਾਲ 80 ਕਰੋੜ ਤੋਂ ਵੱਧ ਲੋਕਾਂ ਪਹਿਲਾਂ ਵਾਂਗ ਲਾਭ ਪ੍ਰਾਪਤ ਕਰਨਾ ਜਾਰੀ ਰੱਖਣਗੇ। -ਪੀਟੀਆਈ