ਨਵੀਂ ਦਿੱਲੀ, 26 ਮਾਰਚ
ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾਂ ਖਤਮ ਹੋਣ ਦੇ ਨਾਲ ਹੀ ਕੇਂਦਰ ਸਰਕਾਰ ਇਨ੍ਹਾਂ ਰਾਜਾਂ ਵਿੱਚ ਕੋਵਿਡ-19 ਟੀਕਾਕਰਨ ਸਰਟੀਫਿਕੇਟਾਂ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦਾ ਪ੍ਰਕਾਸ਼ਨ ਮੁੜ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਪੰਜ ਰਾਜਾਂ ਉੱਤਰ ਪ੍ਰਦੇਸ਼, ਗੋਆ, ਉੱਤਰਾਖੰਡ, ਪੰਜਾਬ ਅਤੇ ਮਨੀਪੁਰ ਵਿੱਚ 8 ਜਨਵਰੀ ਨੂੰ ਚੋਣ ਤਰੀਕਾਂ ਦਾ ਐਲਾਨ ਹੋਣ ਅਤੇ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਟੀਕਾਕਰਨ ਸਰਟੀਫਿਕੇਟਾਂ ਤੋਂ ਮੋਦੀ ਦੀ ਤਸਵੀਰ ਹਟਾ ਦਿੱਤੀ ਗਈ ਸੀ।