ਪਣਜੀ, 28 ਮਾਰਚ
ਪ੍ਰਮੋਦ ਸਾਵੰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਅੱਜ ਲਗਾਤਾਰ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ। ਰਾਜਪਾਲ ਪੀ.ਐੱਸ.ਸ੍ਰੀਧਰਨ ਪਿੱਲਈ ਨੇ ਪਣਜੀ ਨਜ਼ਦੀਕ ਡਾ.ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਸਾਵੰਤ (48) ਨੂੰ ਸਹੁੰ ਚੁਕਾਈ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ, ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਅਰਲੇਕਰ ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਸਣੇ ਕਈ ਆਗੂ ਮੌਜੂਦ ਸਨ। ਸਾਵੰਤ ਦਾ ਮੁੱਖ ਮੰਤਰੀ ਵਜੋਂ ਇਹ ਦੂਜਾ ਕਾਰਜਕਾਲ ਹੈ। ਮੁੱਖ ਮੰਤਰੀ ਮਨੋਹਰ ਪਰੀਕਰ ਦੇ ਦੇਹਾਂਤ ਮਗਰੋਂ ਮਾਰਚ 2019 ਵਿਚ ਸਾਵੰਤ ਉਨ੍ਹਾਂ ਦੀ ਥਾਂ ਮੁੱਖ ਮੰਤਰੀ ਬਣੇ ਸਨ। -ਪੀਟੀਆਈ