ਗੁਰਦੀਪ ਸਿੰਘ ਲਾਲੀ
ਸੰਗਰੂਰ, 29 ਮਾਰਚ
ਕੇਂਦਰੀ ਟਰੇਡ ਯੂਨੀਅਨਾਂ ਅਤੇ ਆਜ਼ਾਦ ਫੈਡਰੇਸ਼ਨਾਂ ਦੇ ਸੱਦੇ ‘ਤੇ ਵੱਖ-ਵੱਖ ਯੂਨੀਅਨਾਂ ਦੇ ਵਰਕਰਾਂ ਅਤੇ ਵੱਖ-ਵੱਚ ਅਦਾਰਿਆਂ ਦੇ ਮੁਲਾਜ਼ਮਾਂ ਵਲੋਂ ਦੇਸ਼ ਵਿਆਪੀ ਹੜਤਾਲ ਦੇ ਦੂਜੇ ਦਿਨ ਵੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੀ ਅਗਵਾਈ ਕਰਦਿਆਂ ਏਟਕ ਦੇ ਆਗੂ ਸਾਥੀ ਸੀਤਾ ਰਾਮ ਸ਼ਰਮਾ, ਸੀਟੂ ਦੀ ਆਗੂ ਮਨਦੀਪ ਕੁਮਾਰੀ, ਮੇਲਾ ਸਿੰਘ ਪੁੰਨਾਂਵਾਲ, ਹਰਜੀਤ ਸਿੰਘ ਬਾਲੀਆਂ ਅਤੇ ਸੁਖਦੇਵ ਸਿੰਘ ਉਭਾਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਹਰ ਵਰਗ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਨੂੰ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਸਵਰਨ ਅਕਬਰਪੁਰ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ ਉਗਰਾਹਾਂ, ਸਵਰਨ ਸਿੰਘ, ਮਹਿੰਦਰ ਸਿੰਘ, ਨਵਨੀਤ ਸਿੰਘ, ਬਿੱਕਰ ਸਿੰਘ, ਸੁਖਵਿੰਦਰ ਸਿੰਘ, ਗੁਰਚਰਨ ਸਿੰਘ, ਕੁਲਵੰਤ ਸਿੰਘ, ਰਾਜਿੰਦਰ ਸਿੰਘ ਤੇ ਹੰਸ ਰਾਜ ਨੇ ਸੰਬੋਧਨ ਕੀਤਾ।