12.4 C
Alba Iulia
Wednesday, May 8, 2024

ਪ੍ਰਮੋਦ ਸਾਵੰਤ ਨੇ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ

Must Read


ਪਣਜੀ, 28 ਮਾਰਚ

ਤਿੰਨ ਵਾਰ ਦੇ ਵਿਧਾਇਕ ਪ੍ਰਮੋਦ ਸਾਵੰਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਰਟੀ ਦੇ ਹੋਰ ਆਗੂਆਂ ਦੀ ਮੌਜੂਦਗੀ ਵਿੱਚ ਅੱਜ ਦੂਜੀ ਵਾਰ ਗੋਆ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸੂਬੇ ਦੀ 40 ਮੈਂਬਰੀ ਵਿਧਾਨ ਸਭਾ ਲਈ ਲਈ ਹੋਈਆਂ ਚੋਣਾਂ ‘ਚ ਭਾਜਪਾ ਨੇ 20 ਸੀਟਾਂ ਹਾਸਲ ਕੀਤੀਆਂ ਹਨ।

ਪਣਜੀ ਨੇੜੇ ਬੰਬੋਲੀਮ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਸਟੇਡੀਅਮ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਗੋਆ ਦੇ ਰਾਜਪਾਲ ਪੀਐੱਸ ਸ੍ਰੀਧਰਨ ਪਿੱਲਈ ਨੇ ਸਾਵੰਤ (48) ਨੂੰ ਮੁੱਖ ਮੰਤਰੀ ਵਜੋਂ ਤੇ ਭਾਜਪਾ ਦੇ ਅੱਠ ਵਿਧਾਇਕਾਂ ਨੇ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਵਾਈ। ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ੍ਰੀਪਦ ਨਾਇਕ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜੇਂਦਰ ਅਰਲੇਕਰ ਅਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਵੀ ਹਾਜ਼ਰ ਸਨ। ਇਹ ਦੂਜੀ ਵਾਰ ਹੈ ਜਦੋਂ ਗੋਆ ਦੇ ਮੁੱਖ ਮੰਤਰੀ ਨੇ ਰਾਜ ਭਵਨ ਤੋਂ ਬਾਹਰ ਸਹੁੰ ਚੁੱਕੀ ਹੋਵੇ। ਇਸ ਤੋਂ ਪਹਿਲਾਂ 2012 ਵਿੱਚ ਮਨੋਹਰ ਪਰੀਕਰ ਦਾ ਸਹੁੰ ਚੁੱਕ ਸਮਾਗਮ ਪਣਜੀ ਦੇ ਕੈਂਪਲ ਇਲਾਕੇ ਦੇ ਮੈਦਾਨ ਵਿੱਚ ਹੋਇਆ ਸੀ। ਸਾਵੰਤ ਨੇ ਕੋਂਕਣੀ ਭਾਸ਼ਾ ਵਿੱਚ ਸਹੁੰ ਚੁੱਕੀ। ਸਾਵੰਤ ਨੇ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਤੋਂ ਪਹਿਲਾਂ ਉਹ ਮਾਰਚ 2019 ਵਿੱਚ ਤਤਕਾਲੀ ਮੁੱਖ ਮੰਤਰੀ ਮਨੋਹਰ ਪਰੀਕਰ ਦੇ ਦੇਹਾਂਤ ਮਗਰੋਂ ਗੋਆ ਦੇ ਮੁੱਖ ਮੰਤਰੀ ਬਣੇ ਸਨ। ਸਾਵੰਤ ਦੇ ਨਾਲ ਹੀ ਵਿਸ਼ਵਜੀਤ ਰਾਣੇ, ਮੌਵਿਨ ਗੌਡਿਨਹੋ, ਰਵੀ ਨਾਇਕ, ਨਿਲੇਸ਼ ਕੈਬਰਾਲ, ਸੁਭਾਸ਼ ਸ਼ਿਰੋਡਕਰ, ਰੋਹਨ ਖੌਂਟੇ, ਗੋਵਿੰਦ ਗੌੜੇ ਅਤੇ ਐਤਾਨੈਸੀਓ ਮੌਂਸੇਰੈਟੇ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮਾਗਮ ‘ਚ ਸ਼ਾਮਲ ਨਹੀਂ ਹੋ ਸਕੇ ਪਰ ਉਨ੍ਹਾਂ ਟਵੀਟ ਕਰਕੇ ਸਾਵੰਤ ਤੇ ਉਨ੍ਹਾਂ ਦੀ ਟੀਮ ਨੂੰ ਸ਼ੁਭ ਕਾਮਨਾਵਾਂ ਭੇਜੀਆਂ ਹਨ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -