ਇਸਲਾਮਾਬਾਦ, 31 ਮਾਰਚ
ਪਾਕਿਸਤਾਨ ਵਿੱਚ ਸਿਆਸੀ ਘਮਸਾਣ ਵਿਚਾਲੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀਰਵਾਰ ਸ਼ਾਮ ਨੂੰ ਕੌਮੀ ਸੁਰੱਖਿਆ ਸਮਿਤੀ ਦੀ ਮੀਟਿੰਗ ਸੱਦੀ ਹੈ। ਇਸ ਤੋਂ ਇਕ ਦਿਨ ਪਹਿਲਾਂ ਸੱਤਾਧਾਰੀ ਗੱਠਜੋੜ ਦੀ ਇਕ ਅਹਿਮ ਸਹਿਯੋਗੀ ਪਾਰਟੀ ਦੇ ਦਲ ਬਦਲਣ ਬਾਅਦ ਪ੍ਰਧਾਨ ਮੰਤਰੀ ਸੰਸਦ ਵਿੱਚ ਬਹੁਮਤ ਗੁਆ ਚੁੱਕੇ ਹਨ ਅਤੇ ਵਿਰੋਧੀ ਧਿਰ ਪਹਿਲਾਂ ਹੀ ਉਨ੍ਹਾਂ ਦੀ ਸਰਕਾਰ ਖਿਲਾਫ਼ ਬੇਭਰੋਸਗੀ ਮਤਾ ਪੇਸ਼ ਕਰ ਚੁੱਕੀ ਹੈ। ਸੂਚਨਾ ਮੰਤਰੀ ਫੱਵਾਦ ਚੌਧਰੀ ਨੇ ਟਵੀਟ ਕੀਤਾ ਕਿ ਐਨਐਸਸੀ ਦੀ ਮੀਟਿੰਗ ਪ੍ਰਧਾਨ ਮੰਤਰੀ ਨਿਵਾਸ ਤੇ ਹੋਵੇਗੀ। ਪ੍ਰਧਾਨ ਮੰਤਰੀ ਐਨਐਸਸੀ ਦੀ ਪ੍ਰਧਾਨਗੀ ਕਰਦੇ ਹਨ ਅਤੇ ਇਸ ਵਿੱਚ ਤਿੰਨੇ ਫੌਜਾਂ ਦੇ ਮੁਖੀ, ਅਹਿਮ ਮੰਤਰੀ, ਕੌਮੀ ਸੁਰੱਖਿਆ ਸਲਾਹਕਾਰ ਅਤੇ ਖੁਫੀਆ ਅਧਿਕਾਰੀ ਸ਼ਾਮਲ ਹੁੰਦੇ ਹਨ। ਚੌਧਰੀ ਨੇ ਇਕ ਹੋਰ ਟਵੀਟ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਅੱਜ ਦੇਰ ਸ਼ਾਮ ਰਾਸ਼ਟਰ ਨੂੰ ਸੰਬੋਧਨ ਕਰਨਗੇ। -ਏਜੰਸੀ