ਨਵੀਂ ਦਿੱਲੀ, 1 ਅਪਰੈਲ
ਨੇਪਾਲ ਦੇ ਪ੍ਰਧਾਨ ਮੰਤਰੀ ਸ਼ੇਰ ਬਹਾਦਰ ਦੇਉਬਾ ਤਿੰਨ ਰੋਜ਼ਾ ਫੇਰੀ ‘ਤੇ ਭਾਰਤ ਪੁੱਜੇ ਹਨ ਅਤੇ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਦੋਵੇਂ ਮੁਲਕਾਂ ਦੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਦੀ ਉਮੀਦ ਹੈ। ਇਸ ਦੌਰਾਨ ਉੱਚ ਪੱਧਰੀ ਵਫ਼ਦ ਵੀ ਨਾਲ ਭਾਰਤ ਪੁੱਜਿਆ ਹੈ। ਵਿਦੇਸ਼ ਮੰਤਰਾਲੇ ਅਨੁਸਾਰ, ਉਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਨਿਚਰਵਾਰ ਨੂੰ ਵਿਆਪਕ ਗੱਲਬਾਤ ਕਰਨਗੇ। ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਵੀ ਦੌਰੇ ‘ਤੇ ਆਏ ਆਗੂ ਨਾਲ ਮੁਲਾਕਾਤ ਕਰਨ ਦੀ ਉਮੀਦ ਹੈ।