ਨਵੀਂ ਦਿੱਲੀ, 4 ਅਪਰੈਲ
ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਅੱਜ ਰਾਜ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲਾਂ ਰਾਜ ਸਭਾ ਦੋ ਵਜੇ ਤਕ ਮੁਲਤਵੀ ਕੀਤੀ ਗਈ ਸੀ। ਜਿਉਂ ਹੀ ਰਾਜ ਸਭਾ ਦੁਬਾਰਾ ਜੁੜੀ ਤਾਂ ਵਿਰੋਧੀ ਧਿਰ ਨੇ ਪੈਟਰੋਲ, ਡੀਜ਼ਲਾਂ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਖਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਮੌਕੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕੁਝ ਸਵਾਲਾਂ ਦਾ ਜਵਾਬ ਦੇਣ ਦੀ ਕੋਸ਼ਿਸ਼ ਕੀਤੀ ਪਰ ਰੌਲੇ ਰੱਪੇ ਕਾਰਨ ਉਨ੍ਹਾਂ ਦੀ ਆਵਾਜ਼ ਸੁਣੀ ਨਹੀਂ ਗਈ।