ਨਿਊਯਾਰਕ, 5 ਅਪਰੈਲ
ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਜਨਰਲ ਨੇ ਇੱਥੇ ਬਜ਼ੁਰਗ ਸਿੱਖ ‘ਤੇ ਹੋਏ ਦੀ ਨਿਖੇਧੀ ਕਰਦਿਆਂ ਇਸ ਨੂੰ ‘ਡੂੰਘੀ ਚਿੰਤਾ’ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਪੁਲੀਸ ਦੇ ਸੰਪਰਕ ਵਿੱਚ ਹੈ, ਜੋ ਇਸ ਘਿਨਾਉਣੇ ਨਫ਼ਰਤੀ ਹਮਲੇ ਦੀ ਜਾਂਚ ਕਰ ਰਹੀ ਹੈ। 70 ਸਾਲ ਤੋਂ ਉਪਰ ਦੀ ਉਮਰ ਦੇ ਨਿਰਮਲ ਸਿੰਘ ਨੂੰ ਕੁਈਨਜ਼ ਦੇ ਰਿਚਮੰਡ ਹਿੱਲ ਵਿੱਚ ਐਤਵਾਰ ਸਵੇਰੇ ਬਿਨਾਂ ਕਿਸੇ ਭੜਕਾਹਟ ਦੇ ਹਮਲੇ ਵਿੱਚ ਕਥਿਤ ਤੌਰ ‘ਤੇ ਮੁੱਕਾ ਮਾਰਿਆ ਗਿਆ ਸੀ। ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਤਸਵੀਰਾਂ ਵਿੱਚ ਉਨ੍ਹਾਂ ਨੂੰ ਖੂਨ ਨਾਲ ਲੱਥਪੱਥ ਦਸਤਾਰ, ਚਿਹਰੇ ਅਤੇ ਕੱਪੜਿਆਂ ਨਾਲ ਦਿਖਾਇਆ ਗਿਆ ਹੈ, ਜਿਸ ਨੇ ਭਾਰਤੀ ਭਾਈਚਾਰੇ ਨੂੰ ਹੈਰਾਨ ਤੇ ਪ੍ਰੇਸ਼ਾਨ ਕਰ ਦਿੱਤਾ ਹੈ।