ਨਵੀਂ ਦਿੱਲੀ, 9 ਅਪਰੈਲ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਉੱਤਰ ਪ੍ਰਦੇਸ਼ ਵਿਚ ਗਠਜੋੜ ਕਰਨ ਅਤੇ ਮੁੱਖ ਮੰਤਰੀ ਦਾ ਚਿਹਰਾ ਬਣਨ ਦੀ ਪੇਸ਼ਕਸ਼ ਕੀਤੀ ਸੀ ਪਰ ਉਨ੍ਹਾਂ ਨੇ ਗੱਲ ਤੱਕ ਨਹੀਂ ਕੀਤੀ। ਰਾਹੁਲ ਨੇ ਇਹ ਵੀ ਦਾਅਵਾ ਕੀਤਾ ਕਿ ਮਾਇਆਵਤੀ ਕੇਂਦਰੀ ਜਾਂਚ ਬਿਊਰੋ (ਸੀਬੀਆਈ), ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਪੈਗਾਸਸ ਦੇ ਦਬਾਅ ਕਾਰਨ ਦਲਿਤਾਂ ਲਈ ਨਹੀਂ ਲੜ ਰਹੀ ਅਤੇ ਭਾਜਪਾ ਨੂੰ ਖੁੱਲ੍ਹਾ ਰਾਹ ਦੇ ਦਿੱਤਾ ਹੈ।