12.4 C
Alba Iulia
Thursday, May 2, 2024

ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੈਂਬਰ ਕੌਮੀ ਅਸੈਂਬਲੀ ’ਚੋਂ ਦੇਣਗੇ ਅਸਤੀਫ਼ੇ: ਫਵਾਦ ਚੌਧਰੀ

Must Read


ਇਸਲਾਮਾਬਾਦ, 11 ਅਪਰੈਲ

ਇਮਰਾਨ ਖ਼ਾਨ ਦੇ ਨੇੜਲੇ ਤੇ ਸਾਬਕਾ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਅੱਜ ਕਿਹਾ ਕਿ ਕੌਮੀ ਅਸੈਂਬਲੀ ਵਿੱਚ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਹੋਣ ਵਾਲੀ ਵੋਟਿੰਗ ਤੋਂ ਪਹਿਲਾਂ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਪਾਰਟੀ ਦੇ ਸਾਰੇ ਸੰਸਦ ਮੈਂਬਰ ਆਪਣੇ ਅਸਤੀਫੇ ਦੇਣਗੇ। ਚੌਧਰੀ ਨੇ ਟਵੀਟ ਕੀਤਾ ਕਿ ਪੀਟੀਆਈ ਇਸ ਅਖੌਤੀ ਚੋਣ (ਅਮਲ) ਦਾ ਹਿੱਸਾ ਨਹੀਂ ਬਣੇਗੀ, ਜਿਸ ਲਈ ਉਨ੍ਹਾਂ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਨਾਮਜ਼ਦ ਕੀਤਾ ਹੋਇਆ ਹੈ। ਚੌਧਰੀ ਨੇ ਟਵੀਟ ਕੀਤਾ, ”ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਸੰਸਦੀ ਕਮੇਟੀ ਨੇ ਕੌਮੀ ਅਸੈਂਬਲੀ ‘ਚੋਂ ਅਸਤੀਫੇ ਦੇਣ ਦਾ ਫੈਸਲਾ ਕੀਤਾ ਹੈ। ਅੱਜ ਸਾਰੇ ਅਸੈਂਬਲੀ ਮੈਂਬਰ ਸਪੀਕਰ ਨੂੰ ਆਪਣੇ ਅਸਤੀਫ਼ੇ ਸੌਂਪਣਗੇ…ਅਸੀਂ ਆਜ਼ਾਦੀ ਲਈ ਲੜਾਂਗੇ।” ਜੀਓ ਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਇਮਰਾਨ ਖ਼ਾਨ ਨੇ ਵੀ ਕੌਮੀ ਅਸੈਂਬਲੀ ਦੇ ਮੈਂਬਰ ਵਜੋਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ। ਸੂਤਰਾਂ ਨੇ ਇਹ ਵੀ ਕਿਹਾ ਕਿ ਜ਼ਿਆਦਾਤਰ ਪਾਰਟੀ ਮੈਂਬਰਾਂ ਨੇ ਅਸਤੀਫ਼ੇ ਦੇਣ ਦੇ ਇਮਰਾਨ ਖ਼ਾਨ ਦੇ ਫੈਸਲੇ ਦਾ ਵਿਰੋਧ ਕਰਦਿਆਂ ਮਸ਼ਵਰਾ ਦਿੱਤਾ ਹੈ ਇਸ ਦੀ ਥਾਂ ਹਰ ਮੋਰਚੇ ‘ਤੇ ਵਿਰੋਧੀ ਧਿਰ ਦਾ ਮਜ਼ਬੂਤੀ ਨਾਲ ਮੁਕਾਬਲਾ ਕੀਤਾ ਜਾਵੇ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -