12.4 C
Alba Iulia
Friday, May 10, 2024

ਇਟਲੀ ਦੇ ਬਾਡੀ ਬਿਲਡਿੰਗ ਮੁਕਾਬਲੇ ’ਚ ਪੰਜਾਬ ਦਾ ਮਨਿੰਦਰਪਾਲ ਦੋਇਮ

Must Read


ਮਿਲਾਨ (ਇਟਲੀ) (ਵਿੱਕੀ ਬਟਾਲਾ): ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕਾਹਲਵਾ ਤੋਂ ਇੱਥੇ ਆ ਕੇ ਵੱਸੇ ਡਾ. ਸਤਵਿੰਦਰ ਸਿੰਘ ਅਤੇ ਕਮਲਜੀਤ ਕੌਰ ਦੇ ਪੁੱਤਰ ਮਨਿੰਦਰਪਾਲ ਸਿੰਘ ਨੇ ਇਟਲੀ ਦੇ ਸ਼ਹਿਰ ਪੈਰੂਜਾ ਵਿੱਚ ਹੋਏ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਟਲੀ ਦੀ ਆਈਸੀਐੱਨ ਵੱਲੋਂ ਕਰਵਾਏ ਜਾਂਦੇ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਇਟਲੀ ਭਰ ਤੋਂ ਵੱਖ ਵੱਖ ਕੈਟਾਗਿਰੀਜ਼ ਦੇ ਬਾਡੀ ਬਿਲਡਰਾਂ ਨੇ ਭਾਗ ਲਿਆ। ਇਸ ਦੌਰਾਨ ਮਨਿੰਦਰਪਾਲ ਸਿੰਘ ਨੇ ਪਹਿਲੀ ਵਾਰ ਹੀ ਦੂਜਾ ਨੰਬਰ ਹਾਸਲ ਕਰਕੇ ਪੰਜਾਬ ਅਤੇ ਪੰਜਾਬੀਅਤ ਦਾ ਨਾਮ ਰੌਸ਼ਨ ਕੀਤਾ। ਮਨਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਮੁਕਾਮ ‘ਤੇ ਪਹੁੰਚਣ ਲਈ ਉਹ ਆਪਣੇ ਮਾਤਾ-ਪਿਤਾ ਦੇ ਨਾਲ ਬਾਡੀ ਬਿਲਡਿੰਗ ਦੇ ਗੁਰ ਸਿਖਾਉਣ ਵਾਲੇ ਗੁਰੂ ਦਾ ਵੀ ਧੰਨਵਾਦੀ ਹੈ। ਮਨਿੰਦਰਪਾਲ ਸਿੰਘ ਪਿਛਲੇ ਲੰਬੇ ਸਮੇਂ ਤੋਂ ਬ੍ਰੇਸ਼ੀਆ ਦੇ ਸ਼ਹਿਰ ਲੋਨਾਤੋ ਦੇਲ ਗਾਰਦਾ ਵਿੱਚ ਰਹਿ ਰਿਹਾ ਹੈ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -