ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 14 ਅਪਰੈਲ
ਬਾਲੀਵੁੱਡ ਦੀ ਮਸ਼ਹੂਰ ਸਟਾਰ ਜੋੜੀ ਰਣਬੀਰ ਕਪੂਰ ਅਤੇ ਆਲੀਆ ਭੱਟ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਜਾਣਗੇ। ਪੰਜਾਬੀ ਰੀਤੀ-ਰਿਵਾਜ਼ਾਂ ਅਨੁਸਾਰ ਵਿਆਹ ਹੋ ਰਿਹਾ ਹੈ। ਵਿਆਹ ਨੂੰ ਲੋਕਾਂ ਦੀ ਅੱਖ ਤੋਂ ਬਚਾਉਣ ਲਈ ਲਈ ਦੋਵਾਂ ਅਦਾਕਾਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਪਤਾ ਲੱਗਿਆ ਹੈ ਕਿ ਇਹ ਜੋੜੀ ਸ਼ਾਮ 7 ਵਜੇ ਮੀਡੀਆ ਸਾਹਮਣੇ ਆ ਕੇ ਫੋਟੋ ਸ਼ੂਟ ਕਰਵਾਏਗੀ।