ਏਲੁਰੂ (ਆਂਧਰਾ ਪ੍ਰਦੇਸ਼), 14 ਅਪਰੈਲ
ਆਂਧਰਾ ਪ੍ਰਦੇਸ਼ ਦੇ ਏਲੁਰੂ ਜ਼ਿਲ੍ਹੇ ਦੇ ਅੱਕੀ ਰੈੱਡੀਗੁਡੇਮ ‘ਚ ਸਥਿਤ ਕੈਮੀਕਲ ਫੈਕਟਰੀ ‘ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖ਼ਮੀ ਹੋ ਗਏ। ਏਲੁਰੂ ਦੇ ਪੁਲੀਸ ਸੁਪਰਡੈਂਟ ਦੇਵ ਸ਼ਰਮਾ ਅਨੁਸਾਰ ਝੁਲਸ ਗਏ ਲੋਕਾਂ ਨੂੰ ਵਿਜੈਵਾੜਾ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ੱਕ ਹੈ ਕਿ ਬੁੱਧਵਾਰ ਦੇਰ ਰਾਤ ਪੋਲੀਮਰ ਪਾਵਰ ਮੈਨੂਫੈਕਚਰਿੰਗ ਪਲਾਂਟ ਦੇ ‘ਰਿਐਕਟਰ’ ‘ਚ ਅੱਗ ਲੱਗਣ ਕਾਰਨ ਇਹ ਹੋਇਆ। ਮੁੱਖ ਮੰਤਰੀ ਵਾਈਐੱਸ ਜਗਨਮੋਹਨ ਰੈੱਡੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਮ੍ਰਿਤਕਾਂ ਦੇ ਵਾਰਸਾਂ ਨੂੰ 25-25 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ। ਅਧਿਕਾਰਤ ਪ੍ਰੈਸ ਰਿਲੀਜ਼ ਅਨੁਸਾਰ ਗੰਭੀਰ ਰੂਪ ਵਿੱਚ ਝੁਲਸਣ ਵਾਲੇ ਵਿਅਕਤੀਆਂ ਨੂੰ 5-5 ਲੱਖ ਰੁਪਏ ਅਤੇ ਮਾਮੂਲੀ ਸੱਟਾਂ ਵਾਲੇ ਵਿਅਕਤੀਆਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ।