12.4 C
Alba Iulia
Friday, May 27, 2022

ਰੇਤ ਦੀ ਨਾਜਾਇਜ਼ ਮਾਈਨਿੰਗ: ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਈਡੀ ਵੱਲੋਂ ਚੰਨੀ ਤੋਂ 6 ਘੰਟਿਆਂ ਤੋਂ ਵੱਧ ਪੁੱਛ-ਪੜਤਾਲ

Must Read


ਨਵੀਂ ਦਿੱਲੀ/ਜਲੰਧਰ, 14 ਅਪਰੈਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਈਡੀ ਨੇ ਰਾਜ ਵਿੱਚ ਰੇਤ ਮਾਈਨਿੰਗ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਛੇ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ ਪੜਤਾਲ ਕੀਤੀ। ਸੰਘੀ ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਦੇ ਤਹਿਤ 59 ਸਾਲਾ ਕਾਂਗਰਸੀ ਆਗੂ ਦੇ ਬਿਆਨ ਦਰਜ ਕੀਤੇ। ਚੰਨੀ ਬੁੱਧਵਾਰ ਦੇਰ ਰਾਤ ਜਲੰਧਰ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਜ਼ੋਨਲ ਦਫ਼ਤਰ ਤੋਂ ਬਾਹਰ ਆੲੇ। ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ 20 ਫਰਵਰੀ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਏਜੰਸੀ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।



News Source link

- Advertisement -
- Advertisement -
Latest News

ਨੂਰਪੁਰ ਬੇਦੀ ’ਚ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ

ਪੱਤਰ ਪ੍ਰੇਰਕ ਨੂਰਪੁਰ ਬੇਦੀ, 26 ਮਈ ਸਥਾਨਕ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਦੇ...
- Advertisement -

More Articles Like This

- Advertisement -