ਨਿਊਯਾਰਕ, 15 ਅਪਰੈਲ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਡਾਕਟਰ ਬੀ ਆਰ ਅੰਬੇਦਕਰ ਦੀ 131ਵੀਂ ਜੈਅੰਤੀ ‘ਤੇ ਕਿਹਾ ਕਿ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਦਾ ਸਭ ਤੋਂ ਵਧੀਆ ਤਰੀਕਾ ਲੋਕਤੰਤਰ ਅਤੇ ਆਜ਼ਾਦੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਬ ਸਾਹਿਬ ਦੇ ਵਿਚਾਰਾਂ ਨੇ ਅਜਿਹੇ ਸਮੇਂ ‘ਚ ਸਪਸ਼ਟਤਾ ਅਤੇ ਕਾਰਵਾਈ ਕਰਨ ਲਈ ਸੇਧ ਦੇਣ ਦਾ ਕੰਮ ਕੀਤਾ ਹੈ ਜਦੋਂ ਨਾ ਸਿਰਫ਼ ਭਾਰਤ ਸਗੋਂ ਦੁਨੀਆ ਮੁੜ ਤੋਂ ਲੋਕਤੰਤਰ ਦੇ ਗੁਣਾਂ ‘ਤੇ ਚਰਚਾ ਕਰ ਰਹੀ ਹੈ। ਇਥੇ ਭਾਰਤੀ ਕੌਂਸਲੇਟ ਜਨਰਲ ‘ਚ ਹੋਏ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਲੋਕਤੰਤਰ ਅਤੇ ਆਜ਼ਾਦੀ ਨੂੰ ਮਜ਼ਬੂਤ ਕਰਨਾ ਅਜਿਹੇ ਸਮੇਂ ‘ਤੇ ਹੋਰ ਵੀ ਅਹਿਮ ਹੋ ਜਾਂਦਾ ਹੈ ਜਦੋਂ ਅਸੀਂ ਭਾਰਤ ਦੀ ਆਜ਼ਾਦੀ ਦੇ 75 ਸਾਲ ਦਾ ਅੰਮ੍ਰਿਤ ਮਹਾਉਤਸਵ ਮਨਾ ਰਹੇ ਹਾਂ।