ਨਵੀਂ ਦਿੱਲੀ, 18 ਅਪਰੈਲ
ਉਤਰ ਪ੍ਰਦੇਸ਼ ਸਰਕਾਰ ਨੇ ਸੂਬੇ ਦੀ ਰਾਜਧਾਨੀ ਦੀਆਂ ਜਨਤਕ ਥਾਵਾਂ ‘ਤੇ ਹਰ ਇਕ ਲਈ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਵਿਚ ਉਨ੍ਹਾਂ ਲੋਕਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਜਿਨ੍ਹਾਂ ਨੇ ਹਾਲੇ ਤਕ ਕਰੋਨਾ ਰੋਕੂ ਟੀਕੇ ਨਹੀਂ ਲਗਵਾਏ। ਇਸ ਤੋਂ ਇਲਾਵਾ ਦਿੱਲੀ ਵਿਚ ਕਰੋਨਾ ਦੇ ਲਗਾਤਾਰ ਵਧ ਰਹੇ ਕੇਸਾਂ ਕਾਰਨ ਐਨਸੀਆਰ ਦੇ ਛੇ ਜ਼ਿਲ੍ਹਿਆਂ ਵਿਚ ਮਾਸਕ ਪਾਉਣ ਦੇ ਹੁਕਮ ਦਿੱਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਗੌਤਮ ਬੁੱਧ ਨਗਰ, ਗਾਜ਼ੀਆਬਾਦ, ਮੇਰਠ, ਬੁਲੰਦਸ਼ਹਿਰ, ਬਾਗਪਤ ਤੇ ਰਾਜਧਾਨੀ ਲਖਨਊ ਵਿਚ ਜਨਤਕ ਥਾਵਾਂ ‘ਤੇ ਮਾਸਕ ਨਾ ਪਾਉਣ ਵਾਲਿਆਂ ਦੇ ਚਾਲਾਨ ਕੀਤੇ ਜਾਣਗੇ।