12.4 C
Alba Iulia
Saturday, June 3, 2023

ਫ਼ਿਲਮ ‘ਅਨੇਕ’ ਵਿੱਚ ਖੁਫ਼ੀਆ ਪੁਲੀਸ ਵਾਲੇ ਦਾ ਕਿਰਦਾਰ ਨਿਭਾਏਗਾ ਆਯੂਸ਼ਮਾਨ

Must Read


ਮੁੰਬਈ: ਬੌਲੀਵੁੱਡ ਅਦਾਕਾਰ ਆਯੂਸ਼ਮਾਨ ਖੁਰਾਣਾ ਆਪਣੀ ਆਉਣ ਵਾਲੀ ਫ਼ਿਲਮ ‘ਅਨੇਕ’ ਵਿੱਚ ਖੁਫ਼ੀਆ ਪੁਲੀਸ ਵਾਲੇ ਦੇ ਕਿਰਦਾਰ ਵਿੱਚ ਨਜ਼ਰ ਆਵੇਗਾ। ਇਸ ਫ਼ਿਲਮ ਦਾ ਨਿਰਦੇਸ਼ਨ ਅਨੁਭਵ ਸਿਨਹਾ ਨੇ ਕੀਤਾ ਹੈ। ਆਯੂਸ਼ਮਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਦਰਸ਼ਕ ਉਸ ਨੂੰ ਇਸ ਰੂਪ ਵਿੱਚ ਦੇਖਣਗੇ। ਹਾਲਾਂਕਿ, ਉਹ ਇਸ ਤੋਂ ਪਹਿਲਾਂ ‘ਆਰਟੀਕਲ 15’ ਵਿੱਚ ਵੀ ਪੁਲੀਸ ਵਾਲੇ ਦਾ ਕਿਰਦਾਰ ਨਿਭਾ ਚੁੱਕਾ ਹੈ ਪਰ ਇਹ ਪਹਿਲੀ ਵਾਰ ਹੈ ਜਦੋਂ ਦਰਸ਼ਕ ਉਸ ਨੂੰ ਅਜਿਹੇ ਪੁਲੀਸ ਅਧਿਕਾਰੀ ਦੇ ਕਿਰਦਾਰ ਵਿੱਚ ਦੇਖਣਗੇ ਜੋ ਗੁਪਤ ਢੰਗ ਨਾਲ ਦੇਸ਼ ਦੀ ਸੁਰੱਖਿਆ ਦਾ ਕੰਮ ਸਾਂਭਦੇ ਹਨ। ਆਯੂਸ਼ਮਾਨ ਕਹਿੰਦਾ ਹੈ ਕਿ ਉਹ ਆਪਣੇ ਦਰਸ਼ਕਾਂ ਦਾ ਰਿਣੀ ਹੈ ਜਿਨ੍ਹਾਂ ਨੇ ਉਸ ਨੂੰ ਹਰ ਫ਼ਿਲਮ ਨਾਲ ਨਵੇਂ ਤਜਰਬੇ ਕਰਦੇ ਰਹਿਣ ਦਾ ਮੌਕਾ ਦਿੱਤਾ। ਦੱਸਣਾ ਬਣਦਾ ਹੈ ਕਿ ਆਯੂਸ਼ਮਾਨ ਬੌਲੀਵੁੱਡ ਵਿਚ ਅਜਿਹੇ ਸਫ਼ਲ ਅਦਾਕਾਰ ਵਜੋਂ ਸਾਹਮਣੇ ਆਇਆ ਹੈ ਜਿਸ ਨੇ ਹਰ ਵਾਰੀ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋੲੇ ਵੱਖਰੀ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ। ਉਸ ਦੀ ਹਾਲੀਆ ਫਿਲਮ ‘ਚੰਡੀਗੜ੍ਹ ਕਰੇ ਆਸ਼ਕੀ’ ਨੇ ਵੀ ਉਸ ਨੂੰ ਵਿਲੱਖਣ ਪਛਾਣ ਦਿੱਤੀ ਹੈ। ਫ਼ਿਲਮ ਅਨੇਕ ਦੇ ਨਿਰਦੇਸ਼ਕ ਅਨੁਭਵ ਸਿਨਹਾ ਨੇ ਦੱਸਿਆ ਕਿ ਉਹ ਫ਼ਿਲਮ ਦੀ ਰਿਲੀਜ਼ ਨੂੰ ਲੈ ਕੇ ਬਹੁਤ ਖੁਸ਼ ਹੈ। ਇਹ ਫਿਲਮ 27 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। -ਆਈਏਐੱਨਐੱਸ



News Source link

- Advertisement -
- Advertisement -
Latest News

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਰਤਪੁਰ ਸਾਹਿਬ...
- Advertisement -

More Articles Like This

- Advertisement -