ਗੁਹਾਟੀ, 23 ਅਪਰੈਲ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨਿਚਰਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਹੱਦ ਪਾਰ ਤੋਂ ਦੇਸ਼ ਨੂੰ ਨਿਸ਼ਾਨਾ ਬਣਾਉਣ ਵਾਲੇ ਦਹਿਸ਼ਤਗਰਦਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਨਹੀਂ ਝਿਜਕੇਗਾ। ਉਹ ਇਥੇ 1971 ਦੀ ਭਾਰਤ-ਪਾਕਿਸਤਾਨ ਜੰਗ ਦੇ ਆਸਾਮ-ਅਧਾਰਤ ਸਾਬਕਾ ਸੈਨਿਕਾਂ ਦੇ ਸਨਮਾਨ ਵਿੱਚ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੇਸ਼ ਵਿੱਚੋਂ ਅਤਿਵਾਦ ਦੇ ਖਾਤਮੇ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇਹ ਸੰਦੇਸ਼ ਦੇਣ ਵਿਚ ਸਫਲ ਰਿਹਾ ਹੈ ਕਿ ਅਤਿਵਾਦ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ, ”ਜੇਕਰ ਦੇਸ਼ ਨੂੰ ਬਾਹਰੋਂ ਨਿਸ਼ਾਨਾ ਬਣਾਇਆ ਜਾਂਦਾ ਹੈ ਤਾਂ ਅਸੀਂ ਸਰਹੱਦ ਪਾਰ ਕਰਨ ਤੋਂ ਨਹੀਂ ਝਿਜਕਾਂਗੇ।”-ਏਜੰਸੀ