ਵਿਭਾ ਸ਼ਰਮਾ
ਨਵੀਂ ਦਿੱਲੀ, 25 ਅਪਰੈਲ
ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਉੱਤਰ ਪੱਛਮੀ ਭਾਰਤ ਵਿੱਚ 27 ਅਪਰੈਲ ਤੋਂ ਗਰਮ ਹਵਾਵਾਂ ਚੱਲਣਗੀਆਂ। ਇਨ੍ਹਾਂ ਹਿੱਸਿਆਂ ਵਿਚ ਅਗਲੇ ਤਿੰਨ ਚਾਰ ਦਿਨਾਂ ਅੰਦਰ ਤਾਪਮਾਨ ਵਿਚ ਵਾਧਾ ਦਰਜ ਕੀਤਾ ਜਾਵੇਗਾ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੱਛਮੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਹੌਲੀ-ਹੌਲੀ ਵਾਧਾ ਹੋਵੇਗਾ। ਉਨ੍ਹਾਂ ਚੌਕਸ ਕਰਦਿਆਂ ਕਿਹਾ ਕਿ ਗਰਮ ਹਵਾਵਾਂ ਕਾਰਨ ਲੋਕ ਬੇਵਜ੍ਹਾਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨ।