ਮੁੰਬਈ, 27 ਅਪਰੈਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੁਝ ਸੂਬਿਆਂ ‘ਤੇ ਪੈਟਰੋਲ ਅਤੇ ਡੀਜ਼ਲ ‘ਤੋਂ ਵੈਟ ਨਾ ਘਟਾਏ ਜਾਣ ਦਾ ਜ਼ਿਕਰ ਕੀਤੇ ਜਾਣ ਦੇ ਬਿਆਨ ‘ਤੇ ਪਲਟਵਾਰ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਵੱਲ ਮਹਾਰਾਸ਼ਟਰ ਦਾ 26,500 ਕਰੋੜ ਰੁਪਏ ਬਕਾਇਆ ਹੈ। ਠਾਕਰੇ ਦਾ ਇਹ ਬਿਆਨ ਪ੍ਰਧਾਨ ਮੰਤਰੀ ਮੋਦੀ ਦੇ ਉਸ ਬਿਆਨ ਦੇ ਬਾਅਦ ਆਇਆ ਹੈ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਬੀਤੇ ਵਰ੍ਹੇ ਨਵੰਬਰ ਵਿੱਚ ਐਕਸਾਈਜ਼ ਡਿਊਟੀ ਘਟਾਏ ਜਾਣ ਦੇ ਬਾਵਜੁੂਦ ਕੁਝ ਸੂਬਿਆਂ ਨੇ ਪੈਟਰੋਲ ਅਤੇ ਡੀਜ਼ਲ ‘ਤੋਂ ਵੈਟ ਨਹੀਂ ਘਟਾਇਆ। ਠਾਕਰੇ ਨੇ ਕੇਂਦਰ ‘ਤੇ ਮਹਾਰਾਸ਼ਟਰ ਨਾਲ ਮਤਰੇਆ ਵਿਹਾਰ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਲਈ ਜ਼ਿੰਮੇਵਾਰ ਨਹੀਂ ਹੈ।-ਏਜੰਸੀ