ਨਵੀਂ ਦਿੱਲੀ, 2 ਮਈ
ਦੇਸ਼ ਦੇ ਕਈ ਹਿੱਸਿਆਂ ਵਿਚ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ ਜਿਸ ਦੇ ਹੱਲ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੀ ਰਿਹਾਇਸ਼ ‘ਤੇ ਉਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਕੋਲੇ ਦੇ ਸਟਾਕ ਦੀ ਸਥਿਤੀ, ਘਾਟ ਅਤੇ ਆਵਾਜਾਈ ਦੀਆਂ ਚੁਣੌਤੀਆਂ ਬਾਰੇ ਦੱਸਿਆ। ਇਸ ਮੌਕੇ ਬਿਜਲੀ ਮੰਤਰੀ ਆਰ ਕੇ ਸਿੰਘ, ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਪੁੱਜੇ। ਇਹ ਮੀਟਿੰਗ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰਾਜਧਾਨੀ ਦੇ ਥਰਮਲ ਪਾਵਰ ਪਲਾਂਟਾਂ ਵਿੱਚ ਘੱਟ ਰਹੇ ਕੋਲੇ ਦੇ ਭੰਡਾਰ ਤੇ ਹਰਿਆਣਾ ਦੀ ਖੱਟਰ ਸਰਕਾਰ ਵੱਲੋਂ ਕੇਂਦਰੀ ਬਿਜਲੀ ਮੰਤਰੀ ਨੂੰ ਵਾਧੂ ਬਿਜਲੀ ਦੀ ਅਲਾਟਮੈਂਟ ਦੀ ਅਪੀਲ ਕਰਨ ਤੋਂ ਕੁਝ ਦਿਨ ਬਾਅਦ ਹੋਈ ਹੈ। ਇਸ ਤੋਂ ਇਕ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਸ਼ਾਹ ਅਤੇ ਬਿਜਲੀ ਮੰਤਰੀ ਨਾਲ ਮੁਲਾਕਾਤ ਕੀਤੀ ਸੀ।