12.4 C
Alba Iulia
Monday, April 29, 2024

ਅਟਾਰੀ ’ਤੇ ਬੀਐੱਸਐੱਫ ਤੇ ਪਾਕਿ ਰੇਂਜਰਾਂ ਨੇ ਈਦ ਮੌਕੇ ਇਕ ਦੂਜੇ ਨੂੰ ਵਧਾਈ ਤੇ ਮਠਿਆਈ ਦਿੱਤੀ

Must Read


ਦਿਲਬਾਗ ਸਿੰਘ ਗਿੱਲ

ਅਟਾਰੀ, 3 ਮਈ

ਈਦ-ਉਲ-ਫਿਤਰ ਮੌਕੇ ਭਾਰਤ-ਪਾਕਿਸਤਾਨ ਦੀ ਸਾਂਝੀ ਜਾਂਚ ਚੌਕੀ ਅਟਾਰੀ-ਵਾਹਗਾ ਸਰਹੱਦ ਵਿਖੇ ਦੋਵਾਂ ਮੁਲਕਾਂ ਦੀਆਂ ਸਰਹੱਦੀ ਸੁਰੱਖਿਆ ਫੋਰਸਾਂ ਬੀਐੇੱਸਐੱਫ ਅਤੇ ਪਾਕਿਸਤਾਨੀ ਰੇਂਜਰਜ਼ ਅਧਿਕਾਰੀਆਂ ਵਿਚਕਾਰ ਮਠਿਆਈ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਅਟਾਰੀ-ਵਾਹਗਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ ਦੀ 144 ਬਟਾਲੀਅਨ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੂੰ ਮਠਿਆਈਆਂ ਭੇਟ ਕੀਤੀਆਂ ਅਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ। ਇਸੇ ਤਰ੍ਹਾਂ ਪਾਕਿਸਤਾਨ ਰੇਂਜਰਜ਼ ਦੇ ਵਿੰਗ ਕਮਾਂਡਰ ਮੁਹੰਮਦ ਆਮਿਰ ਨੇ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਜਸਬੀਰ ਸਿੰਘ ਨੂੰ ਮਠਿਆਈ ਦੇ ਡੱਬੇ ਭੇਟ ਕੀਤੇ ਤੇ ਮੁਬਾਰਕਬਾਦ ਦਿੱਤੀ।

ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਕਿਹਾ ਕਿ ਈਦ ਮੁਬਾਰਕ ਮੌਕੇ ਅੱਜ ਸੀਮਾ ਸੁਰੱਖਿਆ ਬਲ ਵੱਲੋਂ ਅਟਾਰੀ-ਵਾਹਗਾ ਸਰਹੱਦ ਵਿਖੇ ਪਾਕਿਸਤਾਨ ਰੇਂਜਰਜ਼ ਨੂੰ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਇਹ ਰਵਾਇਤ ਦੋਵਾਂ ਮਲਕਾਂ ਵਿਚਕਾਰ ਸਰਹੱਦ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਸਹਾਇਕ ਸਿੱਧ ਹੋਵੇਗੀ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -