ਠਾਣੇ, 3 ਮਈ
ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਦੀ ਵਿਸ਼ੇਸ਼ ਪੋਕਸੋ ਅਦਾਲਤ ਨੇ ਮਾਨਸਿਕ ਤੌਰ ‘ਤੇ ਅਸਮਰਥ ਨਾਬਾਲਗ ਧੀ ਨਾਲ ਕਈ ਵਾਰ ਬਲਾਤਕਾਰ ਕਰਨ ਦੇ ਦੋਸ਼ ਵਿੱਚ ਪਿਤਾ ਤੇ ਉਸ ਦੇ ਪੁੱਤਰ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਪੋਕਸੋ (ਬਾਲ ਜਿਨਸੀ ਅਪਰਾਧਾਂ ਦੀ ਸੁਰੱਖਿਆ) ਅਦਾਲਤ ਦੀ ਜੱਜ ਕਵਿਤਾ ਡੀ. ਸ਼ਿਰਭਾਤੇ ਨੇ ਇਸ ਮਾਮਲੇ ਵਿੱਚ ਫੈਸਲਾ ਸੁਣਾਉਂਦੇ ਹੋਏ ਦੋਵਾਂ ਨੂੰ ਭਾਰਤੀ ਦੰਡਾਵਲੀ ਅਤੇ ਪੋਕਸੋ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ। ਵਿਸ਼ੇਸ਼ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ 52 ਸਾਲਾ ਵਿਅਕਤੀ ਅਤੇ ਉਸ ਦੇ 25 ਸਾਲਾ ਪੁੱਤਰ ਨੇ 2017 ਤੋਂ ਭਿਵੰਡੀ ਸਥਿਤ ਆਪਣੇ ਘਰ ‘ਚ ਲੜਕੀ ਨਾਲ ਕਈ ਵਾਰ ਬਲਾਤਕਾਰ ਕੀਤਾ, ਉਸ ਵੇਲੇ ਲੜਕੀ 15 ਸਾਲ ਦੀ ਸੀ। ਉਨ੍ਹਾਂ ਨੇ ਦੱਸਿਆ ਕਿ ਲੜਕੀ ਬਾਅਦ ਵਿੱਚ ਗਰਭਵਤੀ ਹੋ ਗਈ ਅਤੇ ਇਸ ਬਾਰੇ ਗੁਆਂਢੀਆਂ ਨੂੰ ਦੱਸਿਆ, ਜਿਨ੍ਹਾਂ ਨੇ ਪੁਲੀਸ ਥਾਣੇ ਵਿੱਚ ਕੇਸ ਦਰਜ ਕਰਵਾਉਣ ਵਿੱਚ ਉਸ ਦੀ ਮਦਦ ਕੀਤੀ।