12.4 C
Alba Iulia
Monday, May 6, 2024

ਯੂਪੀ: ਸਮੂਹਿਕ ਜਬਰ ਜਨਾਹ ਦਾ ਕੇਸ ਦਰਜ ਕਰਵਾਉਣ ਥਾਣੇ ਗਈ ਨਾਬਾਲਗ ਨਾਲ ਥਾਣੇਦਾਰ ਨੇ ਬਲਾਤਕਾਰ ਕੀਤਾ

Must Read


ਲਲਿਤਪੁਰ (ਉੱਤਰ ਪ੍ਰਦੇਸ਼), 4 ਮਈ

ਲਲਿਤਪੁਰ ਜ਼ਿਲ੍ਹੇ ਵਿੱਚ ਸਮੂਹਿਕ ਜਬਰ ਜਨਾਹ ਦਾ ਮਾਮਲਾ ਦਰਜ ਕਰਵਾਉਣ ਗਈ 13 ਸਾਲਾ ਲੜਕੀ ਨਾਲ ਐੱਸਐੱਚਓ ਵੱਲੋਂ ਕਥਿਤ ਬਲਾਤਕਾਰ ਕਰਨ ਦੇ ਮਾਮਲੇ ਵਿੱਚ ਥਾਣੇਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਤੇ ਉਹ ਫ਼ਰਾਰ ਹੈ। ਸੂਤਰਾਂ ਨੇ ਦੱਸਿਆ ਕਿ ਪੀੜਤਾ ਦੀ ਮਾਂ ਵੱਲੋਂ ਦਰਜ ਕਰਵਾਈ ਸ਼ਿਕਾਇਤ ‘ਚ ਦੋਸ਼ ਲਾਇਆ ਗਿਆ ਹੈ ਕਿ ਉਸ ਦੀ ਬੇਟੀ 27 ਅਪਰੈਲ ਨੂੰ ਪਾਲੀ ਥਾਣੇ ‘ਚ ਮਾਮਲਾ ਦਰਜ ਕਰਵਾਉਣ ਗਈ ਸੀ। ਇਸ ਦੌਰਾਨ ਉਸ ਦੇ ਬਿਆਨ ਦਰਜ ਕਰਵਾਉਣ ਦੇ ਬਹਾਨੇ ਥਾਣਾ ਮੁਖੀ ਤਿਲਕਧਾਰੀ ਸਰੋਜ ਉਸ ਨੂੰ ਆਪਣੇ ਕਮਰੇ ਵਿਚ ਲੈ ਗਿਆ ਅਤੇ ਉਸ ਨਾਲ ਬਲਾਤਕਾਰ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਮੁਲਜ਼ਮ ਥਾਣੇਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਲੜਕੀ ਦੀ ਮਾਂ ਦਾ ਦੋਸ਼ ਹੈ ਕਿ 22 ਅਪਰੈਲ ਨੂੰ ਚਾਰ ਜਣੇ ਉਸ ਦੀ ਧੀ ਨੂੰ ਭੁਪਾਲ ਲੈ ਗਏ ਜਿੱਥੇ ਤਿੰਨ ਦਿਨ ਉਸ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾਇਆ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -