ਇਸਲਾਮਾਬਾਦ, 6 ਮਈ
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇਸਲਾਮਾਬਾਦ ਸਥਿਤ ਭਾਰਤੀ ਦੂਤਘਰ ਦੇ ਅਧਿਕਾਰੀ ਨੂੰ ਤਲਬ ਕੀਤਾ ਹੈ ਅਤੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਬਾਰੇ ਭਾਰਤ ਦੁਆਰਾ ਬਣਾਏ ਹੱਦਬੰਦੀ ਕਮਿਸ਼ਨ ਦੀ ਰਿਪੋਰਟ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰਨ ਬਾਰੇ ਜਾਣਕਾਰੀ ਦਿੱਤੀ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿੱਚ ਭਾਰਤੀ ਡਿਪਲੋਮੈਟ ਨੂੰ ਦੱਸਿਆ ਗਿਆ ਸੀ ਕਿ ਹੱਦਬੰਦੀ ਕਮਿਸ਼ਨ ਦਾ ਉਦੇਸ਼ ਜੰਮੂ ਅਤੇ ਕਸ਼ਮੀਰ ਦੀ ਮੁਸਲਿਮ ਬਹੁਗਿਣਤੀ ਆਬਾਦੀ ਨੂੰ ਅਧਿਕਾਰਾਂ ਤੋਂ ਵਾਂਝਾ ਕਰਨਾ ਅਤੇ ਕਮਜ਼ੋਰ ਕਰਨਾ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਪਾਕਿਸਤਾਨ ਜੰਮੂ-ਕਸ਼ਮੀਰ ‘ਤੇ ਅਖੌਤੀ ਹੱਦਬੰਦੀ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਰੱਦ ਕਰਦਾ ਹੈ।