12.4 C
Alba Iulia
Friday, May 27, 2022

ਨਾਜਾਇਜ਼ ਨਿਯੁਕਤੀਆਂ: ਪੰਚਾਇਤ ਵਿਭਾਗ ਨੇ ਦੂਜੀ ਵਾਰ ਕਮੇਟੀ ਬਣਾਈ

Must Read


ਖੇਤਰੀ ਪ੍ਰਤੀਨਿਧ

ਐੱਸਏਐੱਸ ਨਗਰ (ਮੁਹਾਲੀ), 11 ਮਈ

ਰਾਜ ਦੀਆਂ ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪਰਿਸ਼ਦਾਂ ਵਿੱਚ ਬਿਨਾਂ ਪ੍ਰਵਾਨਗੀ ਕੀਤੀਆਂ ਨਿਯੁਕਤੀਆਂ ਤੇ ਗ਼ਲਤ ਢੰਗਾਂ ਨਾਲ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮਾਮਲਿਆਂ ਦੀ ਜਾਂਚ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਇੱਕ ਮਹੀਨੇ ਵਿੱਚ ਦੂਜੀ ਵਾਰ ਕਮੇਟੀ ਕਾਇਮ ਕੀਤੀ ਹੈ। ਵਿਭਾਗ ਵੱਲੋਂ ਪਹਿਲਾਂ 6 ਅਪਰੈਲ ਨੂੰ ਇਸ ਸਬੰਧੀ ਛੇ ਮੈਂਬਰੀ ਕਮੇਟੀ ਬਣਾ ਕੇ ਤਿੰਨ ਹਫ਼ਤਿਆਂ ਵਿੱਚ ਰਿਪੋਰਟ ਮੰਗੀ ਸੀ, ਪਰ ਮਗਰੋਂ ਇਸ ਕਮੇਟੀ ਦਾ ਅਮਲ ਰੋਕ ਦਿੱਤਾ ਗਿਆ ਸੀ। ਪੰਚਾਇਤ ਵਿਭਾਗ ਦੀ ਵਿੱਤ ਕਮਿਸ਼ਨਰ ਸੀਮਾ ਜੈਨ ਵੱਲੋਂ ਹੁਣ ਸੱਤ ਮੈਂਬਰੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ ਹੈ। ਨਵੀਂ ਕਮੇਟੀ ਵਿੱਚ ਵਿਭਾਗ ਦੀ ਜਲੰਧਰ ਡਿਵੀਜ਼ਨ ਦੇ ਡਿਵੀਜ਼ਨਲ ਡਿਪਟੀ ਡਾਇਰੈਕਟਰ ਨੂੰ ਮੈਂਬਰ ਬਣਾਇਆ ਗਿਆ ਹੈ। ਨਵੀਂ ਕਮੇਟੀ ਦੇ ਚੇਅਰਮੈਨ ਪੰਚਾਇਤ ਵਿਭਾਗ ਦੇ ਵਿਸ਼ੇਸ਼ ਸਕੱਤਰ ਹੋਣਗੇ।News Source link

- Advertisement -
- Advertisement -
Latest News

ਨੂਰਪੁਰ ਬੇਦੀ ’ਚ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ

ਪੱਤਰ ਪ੍ਰੇਰਕ ਨੂਰਪੁਰ ਬੇਦੀ, 26 ਮਈ ਸਥਾਨਕ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਦੇ...
- Advertisement -

More Articles Like This

- Advertisement -