ਉਦੈਪੁਰ, 13 ਮਈ
ਇਥੇ ਕਾਂਗਰਸ ਦੇ ਚਿੰਤਨ ਕੈਂਪ ਵਿੱਚ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਮੈਂਬਰਾਂ ਨੂੰ ਬੇਨਤੀ ਹੈ ਕਿ ਉਹ ਕੈਂਪ ਵਿੱਚ ਖੁੱਲ੍ਹ ਕੇ ਆਪਣੇ ਵਿਚਾਰ ਪ੍ਰਗਟ ਕਰਨ ਪਰ ਮਜ਼ਬੂਤ ਪਾਰਟੀ ਅਤੇ ਏਕਤਾ ਦਾ ਸੁਨੇਹਾ ਦੇਸ਼ ਨੂੰ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਆਪਣੀਆਂ ਨਿੱਜੀ ਖਾਹਿਸ਼ਾਂ ਤੋਂ ਉੱਪਰ ਰੱਖਣਾ ਹੋਵੇਗਾ। ਪਾਰਟੀ ਨੇ ਸਾਨੂੰ ਬਹੁਤ ਕੁਝ ਦਿੱਤਾ ਹੈ ਅਤੇ ਹੁਣ ਸਮਾਂ ਪਾਰਟੀ ਨੂੰ ਵਾਪਸ ਦੇਣ ਦਾ ਹੈ। ਸੰਗਠਨ ਵਿੱਚ ਬਦਲਾਅ ਸਮੇਂ ਦੀ ਮੰਗ ਹੈ, ਸਾਨੂੰ ਕੰਮ ਕਰਨ ਦੇ ਤਰੀਕੇ ਵਿੱਚ ਬਦਲਾਅ ਲਿਆਉਣ ਦੀ ਲੋੜ ਹੈ।