ਨਵੀਂ ਦਿੱਲੀ: ਜੰਮੂ ਕਸ਼ਮੀਰ ਦੇ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਨੌਂ ਜੂਨ ਤੋਂ ਸ਼ੁਰੂ ਹੋ ਰਹੀ ਪੰਜ ਮੈਚਾਂ ਦੀ ਟੀ20 ਕੌਮਾਂਤਰੀ ਘਰੇਲੂ ਲੜੀ ਲਈ ਭਾਰਤੀ ਟੀਮ ‘ਚ ਚੁਣਿਆ ਗਿਆ ਹੈ। ਉਮਰਾਨ ਨੇ ਹੁਣ ਤੱਕ ਆਈਪੀਐੱਲ ‘ਚ ਸਨਰਾਈਜ਼ਰ ਹੈਦਰਾਬਾਦ ਵੱਲੋਂ ਖੇਡਦਿਆਂ 13 ਮੈਚਾਂ ‘ਚ 21 ਵਿਕਟਾਂ ਹਾਸਲ ਕੀਤੀਆਂ ਹਨ ਤੇ ਉਸ ਦੀ ਲਗਾਤਾਰ 95 ਮੀਲ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਗੇਂਦਬਾਜ਼ੀ ਕਰਨ ਦੀ ਸਮਰੱਥਾ ਨੇ ਸਭ ਦਾ ਧਿਆਨ ਖਿੱਚਿਆ ਹੈ। ਉਮਰਾਨ ਤੋਂ ਇਲਾਵਾ ਪੰਜਾਬ ਕਿੰਗਜ਼ ਦੇ ਅਰਸ਼ਦੀਪ ਸਿੰਘ ਨੂੰ ਪਹਿਲੀ ਵਾਰ ਕੌਮੀ ਟੀਮ ‘ਚ ਚੁਣਿਆ ਗਿਆ ਹੈ। ਪੀਟੀਆਈ ਅਨੁਸਾਰ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸ਼ਮੀ ਨੂੰ ਟੀ20 ਲਈ ਆਰਾਮ ਦਿੱਤਾ ਗਿਆ ਹੈ। ਰਿਸ਼ਭ ਪੰਤ ਟੀ20 ਟੀਮ ਦਾ ਉਪ ਕਪਤਾਨ ਹੋਵੇਗਾ। -ਪੀਟੀਆਈ