ਇਸਲਾਮਾਬਾਦ, 25 ਮਈ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦੇ ਹਾਈ ਕਮਿਸ਼ਨਰ ਨੂੰ ਪੱਤਰ ਭੇਜ ਕੇ ਭਾਰਤ ਨੂੰ ਇਹ ਅਪੀਲ ਕਰਨ ਦੀ ਮੰਗ ਕੀਤੀ ਹੈ ਕਿ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਸਾਰੇ ਦੋਸ਼ਾਂ ਤੋਂ ਬਰੀ ਕਰਕੇ ਉਸ ਦੀ ਜੇਲ੍ਹ ਤੋਂ ਤੁਰੰਤ ਰਿਹਾਈ ਯਕੀਨੀ ਕਰੇ ਤਾਂ ਜੋ ਉਹ ਆਪਣੇ ਪਰਿਵਾਰ ਨੂੰ ਮਿਲ ਸਕੇ। ਪਾਕਿਸਤਾਨ ਦੇ ਵਿਦੇਸ਼ ਦਫਤਰ ਨੇ ਬਿਆਨ ‘ਚ ਕਿਹਾ ਕਿ ਕਸ਼ਮੀਰ ‘ਚ ਸਥਿਤੀ ਵੱਲ ਕੌਮਾਂਤਰੀ ਭਾਈਚਾਰੇ ਦਾ ਧਿਆਨ ਖਿੱਚਣ ਦੀਆਂ ਪਾਕਿਸਤਾਨ ਦੀਆਂ ਲਗਾਤਾਰ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਵਿਦੇਸ਼ ਮੰਤਰੀ ਨੇ 24 ਮਈ ਨੂੰ ਇਹ ਪੱਤਰ ਭੇਜਿਆ ਹੈ।