ਇਸਲਾਮਾਬਾਦ: ਪਾਕਿਸਤਾਨ ਨੇ ਯਾਸੀਨ ਮਲਿਕ ਨੂੰ ਸਜ਼ਾ ਸੁਣਾਏ ਜਾਣ ਦੀ ਨਿਖੇਧੀ ਕੀਤੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕੀਤਾ, ”ਭਾਰਤ ਯਾਸੀਨ ਮਲਿਕ ਨੂੰ ਸਰੀਰਕ ਤੌਰ ‘ਤੇ ਜੇਲ੍ਹ ਵਿੱਚ ਕੈਦ ਕਰ ਸਕਦਾ ਹੈ ਪਰ ਉਸ ਵੱਲੋਂ ਆਜ਼ਾਦੀ ਸਬੰਧੀ ਦਿੱਤੇ ਵਿਚਾਰਾਂ ਨੂੰ ਨਹੀਂ।” ਟਵੀਟ ਵਿੱਚ ਉਨ੍ਹਾਂ ਕਿਹਾ, ”ਪਾਕਿਸਤਾਨ ਕਸ਼ਮੀਰੀ ਭੈਣਾਂ-ਭਰਾਵਾਂ ਨਾਲ ਖੜ੍ਹਾ ਹੈ।” ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਪਾਕਿਸਤਾਨੀ ਫੌਜ ਦੇ ਤਰਜਮਾਨ ਮੇਜਰ ਜਨਰਲ ਬਾਬਰ ਇਫ਼ਤਿਖਾਰ ਨੇ ਵੀ ਮਲਿਕ ਨੂੰ ਸਜ਼ਾ ਸੁਣਾਏ ਜਾਣ ਨਿਖੇਧੀ ਕੀਤੀ ਹੈ। ਪਾਕਿਸਤਾਨੀ ਵਿਦੇਸ਼ ਦਫ਼ਤਰ ਨੇ ਭਾਰਤੀ ਅਧਿਕਾਰੀ ਨੂੰ ਤਲਬ ਕਰਕੇ ਮਲਿਕ ਨੂੰ ਸੁਣਾਏ ਜਾਣ ਦੀ ਨਿਖੇਧੀ ਕੀਤੀ ਹੈ। -ਪੀਟੀਆਈ