ਨਵੀਂ ਦਿੱਲੀ, 1 ਜੂਨ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਕਾਂਗਰਸ ਪ੍ਰਧਾਨ ਨੂੰ ਈਡੀ ਨੇ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ, ਜਦਕਿ ਮੰਨਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੂੰ ਇਸ ਮਾਮਲੇ ਵਿੱਚ ਪਹਿਲਾਂ ਪੇਸ਼ ਹੋਣ ਲਈ ਕਿਹਾ ਗਿਆ ਹੈ। ਕਾਂਗਰਸ ਨੇਤਾ ਅਭਿਸ਼ੇਕ ਮਨੂ ਸੰਘਵੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਸੀਨੀਅਰ ਨੇਤਾ ਸੋਨੀਆ ਗਾਂਧੀ ਸੰਮਨ ਦੀ ਪਾਲਣਾ ਕਰੇਗੀ ਜੇ ਰਾਹੁਲ ਗਾਂਧੀ ਇੱਥੇ ਹਨ ਤਾਂ ਉਹ ਪੇਸ਼ ਹੋਣਗੇ ਜਾਂ ਨਵੀਂ ਤਰੀਕ ਲਈ ਬੇਨਤੀ ਕਰਨਗੇ। ਇਸ ਦੌਰਾਨ ਨੇ ਕਾਂਗਰਸ ਨੇ ਕਿਹਾ ਹੈ ਕਿ ਉਸ ਦੀ ਲੀਡਰਸ਼ਿਪ ਸਰਕਾਰ ਦੇ ਅਜਿਹੇ ਘਟਿਆ ਕਾਰਵਾਈਆਂ ਤੋਂ ਡਰਨ ਵਾਲੀ ਨਹੀਂ ਹੈ। ਅਜਿਹੀਆ ਕਾਰਵਾਈਆਂ ਸਿਰਫ ਦੇਸ਼ ਵਾਸੀਆਂ ਨੂੰ ਗੁੰਮਰਾਹ ਕਰਨ ਲਈ ਹਨ।