12.4 C
Alba Iulia
Thursday, May 2, 2024

ਕਰਨ ਗਰੋਵਰ ਨੇ ਪੌਪੀ ਜੱਬਲ ਨਾਲ ਲਈਆਂ ਲਾਵਾਂ

Must Read


ਮੁੰਬਈ: ਟੀਵੀ ਅਦਾਕਾਰ ਕਰਨ ਗਰੋਵਰ ਨੇ ਆਪਣੀ ਦੋਸਤ ਤੇ ਟੀਵੀ ਅਦਾਕਾਰਾ ਪੌਪੀ ਜੱਬਲ ਨਾਲ ਵਿਆਹ ਕਰਵਾ ਲਿਆ ਹੈ। ਲੜੀਵਾਰ ‘ਉਡਾਰੀਆਂ’ ਦੇ ਅਦਾਕਾਰ ਨੇ ਕੱਲ੍ਹ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਰੀਤੀ ਰਿਵਾਜ਼ਾਂ ਅਨੁਸਾਰ ਵਿਆਹ ਦੀਆਂ ਰਸਮਾਂ ਮੁਕੰਮਲ ਕੀਤੀਆਂ। ਕਰਨ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਆਹ ਦੀ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਵਿੱਚ ਕਰਨ ਨੇ ਕਰੀਮ ਰੰਗ ਦੀ ਸ਼ੇਰਵਾਨੀ ਤੇ ਪੀਚ ਰੰਗ ਦੀ ਪੱਗ ਬੰਨੀ ਹੋਈ ਹੈ। ਪੌਪੀ ਨੇ ਵੀ ਇਸੇ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ, ਜਿਸ ਨਾਲ ਉਸ ਨੇ ਗਹਿਣੇ ਵੀ ਪਹਿਨੇ ਹੋਏ ਹਨ। ਜ਼ਿਕਰਯੋਗ ਹੈ ਕਿ ਪੌਪੀ ਵੈੱਬ ਸੀਰੀਜ਼ ‘ਬ੍ਰੋਕਨ ਬਟ ਬਿਊਟੀਫੁੱਲ’ ਸਣੇ ਕੁਝ ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰ ਚੁੱਕੀ ਹੈ। ਦੋਵਾਂ ਦੀ ਪਹਿਲੀ ਮੁਲਾਕਾਤ ਇੱਕ ਕਾਰ ਪਾਰਕਿੰਗ ਵਿੱਚ ਹੋਈ ਸੀ। ਉਨ੍ਹਾਂ ਨੂੰ ਵਿਆਹ ਦੀਆਂ ਵਧਾਈਆਂ ਦਿੰਦਿਆਂ ਅਦਾਕਾਰਾ ਦੇਬੀਨਾ ਮੁਖਰਜੀ ਨੇ ਲਿਖਿਆ ਹੈ, ‘ਦੋਵਾਂ ਨੂੰ ਵਿਆਹ ਦੀਆਂ ਬਹੁਤ ਬਹੁਤ ਮੁਬਾਰਕਾਂ.. ਰੱਬ ਤੁਹਾਨੂੰ ਖੁਸ਼ ਰੱਖੇ।’ ਇਸ ਤੋਂ ਇਲਾਵਾ ਅਭਿਸ਼ੇਕ ਮਲਿਕ, ਵਿਸ਼ਾਲ ਸਿੰਘ, ਸ਼ਾਈਨੀ ਦੋਸ਼ੀ, ਸੁਧਾਂਸ਼ੂ ਪਾਂਡੇ, ਪ੍ਰਿਯੰਕਾ ਸ਼ਰਮਾ, ਕੀਰਤੀ ਕੇਲਕਰ ਤੇ ਰਿਧੀ ਡੋਗਰਾ ਨੇ ਵੀ ਨਵੀਂ ਵਿਆਹੀ ਜੋੜੀ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ। -ਆਈਏਐੱਨਐੱਸ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -