ਕਾਨਪੁਰ/ਲਖਨਊ, 4 ਜੂਨ
ਉੱਤਰ ਪ੍ਰਦੇਸ਼ ਪੁਲੀਸ ਨੇ ਕਾਨਪੁਰ ਵਿੱਚ ਦੰਗੇ ਅਤੇ ਹਿੰਸਾ ਲਈ 500 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਹਿੰਸਾ ਵਿੱਚ 40 ਵਿਅਕਤੀ ਜ਼ਖਮੀ ਹੋਏ ਹਨ। ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਪ੍ਰਭਾਵਿਤ ਇਲਾਕਿਆਂ ਵਿੱਚ ਹਾਲਾਤ ਤਣਾਅਪੂਰਨ ਪਰ ਕਾਬੂ ਵਿੱਚ ਹਨ। ਵਧੀਕ ਪੁਲੀਸ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਆਨੰਦ ਪ੍ਰਕਾਸ਼ ਤਿਵਾੜੀ ਨੇ ਕਿਹਾ ਕਿ ਸ਼ੁੱਕਰਵਾਰ ਦੀ ਘਟਨਾ ਸਬੰਧੀ ਹੁਣ ਤੱਕ 18 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕੁਝ ਹੋਰਾਂ ਨੂੰ ਪੁੱਛ ਪੜਤਾਲ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਸ਼ਹਿਰ ਦੇ ਕਈ ਇਲਾਕਿਆਂ ‘ਚ ਹਿੰਸਾ ਭੜਕ ਗਈ। ਝੜਪਾਂ ਦੌਰਾਨ 20 ਪੁਲੀਸ ਕਰਮਚਾਰੀਆਂ ਸਮੇਤ ਘੱਟੋ-ਘੱਟ 40 ਲੋਕ ਜ਼ਖਮੀ ਹੋਏ ਹਨ।