12.4 C
Alba Iulia
Sunday, May 12, 2024

ਫਰੈਂਚ ਓਪਨ ਚੈਂਪੀਅਨ ਬਣਿਆ ਰਾਫੇਲ ਨਡਾਲ

Must Read


ਪੈਰਿਸ: ਸਪੇਨ ਦੇ ਰਾਫੇਲ ਨਡਾਲ ਨੇ ਅੱਜ ਨਾਰਵੇ ਦੇ ਕੈਸਪਰ ਰੁੱਡ ਨੂੰ 6-3, 6-3, 6-0 ਨਾਲ ਹਰਾ ਕੇ ਫਰੈਂਚ ਓਪਨ ਖਿਤਾਬ ਜਿੱਤ ਲਿਆ ਹੈ। ਇਸ ਖਿਤਾਬ ਨਾਲ ਨਡਾਲ ਦੇ ਪੁਰਸ਼ ਸਿੰਗਲਜ਼ ਗਰੈਂਡ ਸਲੈਮਾਂ ਦੀ ਗਿਣਤੀ 22 ਹੋ ਗਈ ਹੈ। ਇਹ ਮੈਚ 2 ਘੰਟੇ 18 ਮਿੰਟ ਚੱਲਿਆ ਜਿਸ ਵਿਚ ਨਡਾਲ ਨੇ ਸ਼ੁਰੂ ਤੋਂ ਹੀ ਵਿਰੋਧੀ ਖਿਡਾਰੀ ‘ਤੇ ਦਬਾਅ ਬਣਾਈ ਰੱਖਿਆ। ਨਡਾਲ ਨੇ 14ਵੀਂ ਵਾਰ ਫਰੈਂਚ ਓਪਨ ਦਾ ਖਿਤਾਬ ਜਿੱਤਿਆ ਹੈ। 36 ਸਾਲਾ ਨਡਾਲ ਵਿਸ਼ਵ ਵਿੱਚ ਸਭ ਤੋਂ ਵੱਧ ਗਰੈਂਡ ਸਲੈਮ ਸਿੰਗਲ ਖਿਤਾਬ ਜਿੱਤਣ ਵਾਲਾ ਪੁਰਸ਼ ਖਿਡਾਰੀ ਬਣ ਗਿਆ ਹੈ। ਜ਼ਿਕਰਯੋਗ ਹੈ ਕਿ ਸਵਿਟਜ਼ਰਲੈਂਡ ਦੇ ਰੋਜਰ ਫੈਡਰਰ ਅਤੇ ਸਰਬੀਆ ਦੇ ਨੋਵਾਕ ਜੋਕੋਵਿਚ ਨੇ 20 ਗਰੈਂਡ ਸਲੈਮ ਖਿਤਾਬ ਜਿੱਤੇ ਹਨ। ਨਡਾਲ ਨੇ ਰੋਲਾਂ ਗੈਰਾਂ ਦੇ ਲਾਲ ਬੱਜਰੀ ਵਾਲੇ ਮੈਦਾਨ ‘ਤੇ ਫਾਈਨਲ ਮੈਚ ਨਾ ਹਾਰਨ ਦਾ ਸਿਲਸਿਲਾ ਜਾਰੀ ਰੱਖਿਆ। ਉਹ ਇੱਥੇ 2005 ਵਿੱਚ ਪਹਿਲੀ ਵਾਰ ਚੈਂਪੀਅਨ ਬਣਿਆ ਸੀ। -ਏਜੰਸੀ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -