ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 15 ਜੂਨ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਮੁਖੀ ਮਮਤਾ ਬੈਨਰਜੀ ਨੇ ਅੱਜ ਇੱਥੇ ਵਿਰੋਧੀ ਧਿਰਾਂ ਦੀ ਮੀਟਿੰਗ ਦੌਰਾਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਲਈ ਮਹਾਤਮਾ ਗਾਂਧੀ ਦੇ ਪੋਤੇ ਗੋਪਾਲਕ੍ਰਿਸ਼ਨ ਗਾਂਧੀ ਅਤੇ ਨੈਸ਼ਨਲ ਕਾਨਫਰੰਸ ਦੇ ਸਰਪ੍ਰਸਤ ਫਾਰੂਕ ਅਬਦੁੱਲਾ ਦੇ ਨਾਮ ਦੀ ਪੇਸ਼ਕਸ਼ ਕੀਤੀ। ਮੀਟਿੰਗ ਦੌਰਾਨ ਨੈਸ਼ਨਲ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੂੰ ਇਸ ਵੱਕਾਰੀ ਅਹੁਦੇ ਲਈ ਚੋਣ ਲੜਨ ਦੀ ਅਪੀਲ ਕੀਤੀ ਗਈ ਸੀ, ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ।