12.4 C
Alba Iulia
Friday, May 3, 2024

ਕਾਂਗਰਸ ਨੇ ਅਗਨੀਪਥ ਯੋਜਨਾ ਨੂੰ ਦੇਸ਼ ਵਿਰੋਧੀ ਦੱਸਿਆ

Must Read


ਨਵੀਂ ਦਿੱਲੀ, 17 ਜੂਨ

ਕਾਂਗਰਸ ਨੇ ਅਗਨੀਪਥ ਯੋਜਨਾ ਨੂੰ ਦੇਸ਼ ਵਿਰੋਧੀ ਕਰਾਰ ਦਿੰਦਿਆਂ ਇਸ ਯੋਜਨਾ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਸਰਕਾਰ ਨੂੰ ਦੇਸ਼ ਦੇ ਨੌਜਵਾਨਾਂ ਤੋਂ ਮੁਆਫੀ ਮੰਗਣ ਲਈ ਕਿਹਾ ਹੈ। ਕਾਂਗਰਸ ਅਨੁਸਾਰ ਸੈਨਾ ਵਿੱਚ ਭਰਤੀ ਲਈ ਉਮਰ ਸੀਮਾ ਵਿੱਚ ਤਿੰਨ ਸਾਲਾਂ ਦੀ ਛੋਟ ਦਿੱਤੀ ਜਾਵੇ ਅਤੇ ਜ਼ਰੂਰਤ ਪਏ ਤਾਂ ਰੱਖਿਆ ਤੇ ਸੈਨਾ ਨਾਲ ਜੁੜੇ ਮਾਮਲਿਆਂ ਬਾਰੇ ਚਰਚਾ ਲਈ ਸੰਸਦ ਵਿੱਚ ਵਿਸ਼ੇਸ਼ ਸੈਸ਼ਨ ਜਾਂ ਸਰਵ ਦਲ ਬੈਠਕ ਬੁਲਾਈ ਜਾਵੇ। ਇਸੇ ਦੌਰਾਨ ਰਾਹੁਲ ਗਾਂਧੀ ਨੇ ਟਵੀਟ ਕੀਤਾ ‘ਅਗਨੀਪਥ ਨੂੰ ਨੌਜਵਾਨਾਂ ਨੇ ਨਕਾਰਿਆ, ਨੋਟਬੰਦੀ ਨੂੰ ਅਰਥਸ਼ਾਸਤਰੀਆਂ ਨੇ ਨਕਰਾਰਿਆ, ਜੀਐੱਸਟੀ ਨੂੰ ਵਪਾਰੀਆਂ ਨੇ ਨਕਾਰਿਆ ਤੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਨੇ ਨਕਾਰਿਆ।’ -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -