12.4 C
Alba Iulia
Tuesday, April 30, 2024

ਓਲਿੰਪਕ ਤਮਗਾ ਜੇਤੂ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਦੇਹਾਂਤ

Must Read


ਨਵੀਂ ਦਿੱਲੀ, 28 ਜੂਨ

ਓਲੰਪਿਕ ਅਤੇ ਵਿਸ਼ਵ ਕੱਪ ਤਮਗਾ ਜੇਤੂ ਟੀਮ ਦਾ ਹਿੱਸਾ ਰਹੇ ਹਾਕੀ ਖਿਡਾਰੀ ਵਰਿੰਦਰ ਸਿੰਘ ਦਾ ਅੱਜ ਸਵੇਰੇ ਜਲੰਧਰ ਵਿਚ ਦੇਹਾਂਤ ਹੋ ਗਿਆ। 1970 ਦੇ ਦਹਾਕੇ ਵਿੱਚ ਭਾਰਤ ਦੀਆਂ ਕਈ ਯਾਦਗਾਰ ਜਿੱਤਾਂ ਦਾ ਹਿੱਸਾ ਰਹੇ ਵਰਿੰਦਰ ਦੀ ਉਮਰ 75 ਸਾਲ ਸੀ। ਵਰਿੰਦਰ 1975 ਵਿੱਚ ਕੁਆਲਾਲੰਪੁਰ ਵਿੱਚ ਪੁਰਸ਼ ਹਾਕੀ ਵਿਸ਼ਵ ਕੱਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਸੀ। ਇਸ ਵੱਕਾਰੀ ਟੂਰਨਾਮੈਂਟ ‘ਚ ਭਾਰਤ ਦਾ ਹੁਣ ਤੱਕ ਦਾ ਇਹ ਇਕਲੌਤਾ ਸੋਨ ਤਗਮਾ ਹੈ। ਇਸ ਵਿੱਚ ਭਾਰਤ ਨੇ ਉਦੋਂ ਫਾਈਨਲ ਵਿੱਚ ਕੱਟੜ ਵਿਰੋਧੀ ਪਾਕਿਸਤਾਨ ਨੂੰ 2-1 ਨਾਲ ਹਰਾਇਆ ਸੀ। ਵਰਿੰਦਰ ਉਸ ਭਾਰਤੀ ਟੀਮ ਦਾ ਵੀ ਹਿੱਸਾ ਸੀ, ਜਿਸ ਨੇ 1972 ਮਿਊਨਿਖ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਅਤੇ 1973 ਵਿੱਚ ਐਮਸਟਰਡਮ ਵਿੱਚ ਵਿਸ਼ਵ ਕੱਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ। ਵਰਿੰਦਰ ਦੀ ਟੀਮ ਮੌਜੂਦਗੀ ਵਿੱਚ ਭਾਰਤ ਨੇ 1974 ਅਤੇ 1978 ਦੀਆਂ ਏਸ਼ੀਅਨ ਖੇਡਾਂ ਵਿੱਚ ਵੀ ਚਾਂਦੀ ਦੇ ਤਗਮੇ ਜਿੱਤੇ ਸਨ। ਉਹ 1975 ਮਾਂਟਰੀਅਲ ਓਲੰਪਿਕ ਵਿੱਚ ਭਾਰਤੀ ਟੀਮ ਵਿੱਚ ਵੀ ਸਨ।



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -