ਬੋਸਟਨ (ਅਮਰੀਕਾ), 28 ਜੂਨ
ਸੰਯੁਕਤ ਰਾਜ ਅਮਰੀਕਾ ਦੀ ਸੰਘੀ ਅਦਾਲਤ ਦੇ ਫੈਸਲੇ ਤੋਂ ਬਾਅਦ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਉਸ ਆਦੇਸ਼ ਨੂੰ ਮੁਅੱਤਲ ਕਰ ਦਿੱਤਾ ਹੈ, ਜੋ ਜਨਤਕ ਅਤੇ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨੇ ਜਾਂਦੇ ਪਰਵਾਸੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਨੂੰ ਦੇਸ਼ ‘ਚੋਂ ਕੱਢਣ ‘ਤੇ ਕੇਂਦਰਤ ਸੀ। 10 ਜੂਨ ਨੂੰ ਦੱਖਣੀ ਟੈਕਸਾਸ ਵਿੱਚ ਅਮਰੀਕਾ ਦੇ ਜ਼ਿਲ੍ਹਾ ਜੱਜ ਡਰਿਊ ਟਿਪਟੌਨ ਨੇ ਗ੍ਰਹਿ ਵਿਭਾਗ ਦੇ ਇਸ ਹੁਕਮ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਨੇ ਟੈਕਸਾਸ ਅਤੇ ਲੁਈਸਿਆਨਾ ਦੇ ਅਧਿਕਾਰੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ, ਜਿਨ੍ਹਾਂ ਨੇ ਦਲੀਲ ਦਿੱਤੀ ਕਿ ਬਾਇਡਨਨ ਪ੍ਰਸ਼ਾਸਨ ਕੋਲ ਅਜਿਹਾ ਕੋਈ ਨਿਰਦੇਸ਼ ਜਾਰੀ ਕਰਨ ਦਾ ਅਧਿਕਾਰ ਨਹੀਂ ਹੈ।