12.4 C
Alba Iulia
Thursday, August 11, 2022

ਪੰਜਾਬ ’ਚ ਪਾਣੀ ਸੰਕਟ: ਕਿਰਤੀ ਕਿਸਾਨ ਯੂਨੀਅਨ ਵੱਲੋਂ ਵਰ੍ਹਦੇ ਮੀਂਹ ’ਚ ਚੰਡੀਗੜ੍ਹ ਵੱਲ ਕੂਚ, ਪੁਲੀਸ ਨੇ ਰਾਹ ਡੱਕਿਆ

Must Read


ਦਰਸ਼ਨ ਸਿੰਘ ਸੋਢੀ

ਮੁਹਾਲੀ, 30 ਜੂਨ

ਕਿਰਤੀ ਕਿਸਾਨ ਯੂਨੀਅਨ ਵੱਲੋਂ ਪੰਜਾਬ ਵਿੱਚ ਗੰਭੀਰ ਹੋ ਰਹੇ ਪਾਣੀ ਦੇ ਸੰਕਟ ਨੂੰ ਹੱਲ ਕਰਨ ਨਾਲ ਸਬੰਧਤ ਮੰਗਾਂ ਨੂੰ ਲੈ ਕੇ ਅੱਜ ਵਰ੍ਹਦੇ ਮੀਂਹ ਵਿੱਚ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਝੋਨੇ ਦੀ ਲੁਆਈ ਦੇ ਰੁਝੇਵਿਆਂ ਅਤੇ ਮੀਂਹ ਦੇ ਬਾਵਜੂਦ ਪੰਜਾਬ ਭਰ ‘ਚੋਂ ਵੱਡੀ ਗਿਣਤੀ ਵਿੱਚ ਕਿਰਤੀ ਕਿਸਾਨ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਪੁੱਡਾ ਗਰਾਊਡ ਵਿੱਚ ਸਵੇਰੇ 10 ਵਜੇ ਪਹੁੰਚਣੇ ਸ਼ੁਰੂ ਹੋ ਗਏ। ਇੱਥੇ ਉਨ੍ਹਾਂ ਨੇ ਪੰਜਾਬ ਵਿੱਚ ਪਾਣੀ ਸੰਕਟ ‘ਤੇ ਚਰਚਾ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤਰ ਸਿੰਘ ਮਾਨ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ। ਮੁਹਾਲੀ ਪੁਲੀਸ ਨੇ ਵਾਈਪੀਐੱਸ ਚੌਕ ਨੇੜੇ ਬੈਰੀਕੇਡ ਲਗਾ ਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਪਰ ਕਿਸਾਨ ਪੁਲੀਸ ਰੋਕਾਂ ਤੋੜ ਕੇ ਅੱਗੇ ਵਧਣ ਲੱਗੇ ਤਾਂ ਅਧਿਕਾਰੀਆਂ ਨੇ ਕਿਸਾਨਾਂ ਦੀ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਵਾਉਣ ਦੀ ਪੇਸ਼ਕਸ਼ ਕੀਤੀ। ਇਸ ਦੌਰਾਨ ਮੁਹਾਲੀ ਦੇ ਐੱਸਡੀਐੱਮ ਹਰਬੰਸ ਸਿੰਘ ਨੇ ਕਿਰਤੀ ਕਿਸਾਨਾਂ ਦੀ 5 ਜੁਲਾਈ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਲਿਖਤੀ ਭਰੋਸਾ ਦੇ ਕੇ ਸ਼ਾਂਤ ਕੀਤਾ।

ਇਸ ਤੋਂ ਪਹਿਲਾਂ ਜਥੇਬੰਦੀ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਸਤਿਬੀਰ ਸਿੰਘ ਸੁਲਤਾਨੀ ਅਤੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘਵਾਲਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੋਣ ਦੇ ਬਾਵਜੂਦ ਖੇਤੀ ਲਈ ਪਾਣੀ ਸੰਕਟ ਗੰਭੀਰ ਹੁੰਦਾ ਜਾ ਰਿਹਾ ਹੈ। ਵਿੱਤ ਸਕੱਤਰ ਹਰਮੇਸ਼ ਸਿੰਘ ਢੇਸੀ ਅਤੇ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਦਰਿਆਵਾਂ ਵਿਚਲੇ ਅਣਵਰਤੇ ਵਹਿ ਰਹੇ ਪਾਣੀ ਨੂੰ ਨਹਿਰੀ ਸਿਸਟਮ ਦਾ ਸੂਬੇ ਭਰ ‘ਚ ਵਿਕਾਸ ਕਰਕੇ ਸੰਭਾਲਣ ਦੇ ਨਾਲ-ਨਾਲ ਨਹਿਰੀ ਪਾਣੀ ਰਾਹੀਂ ਸਿੰਜਾਈ ਦੀ ਨੀਤੀ ਨੂੰ ਪ੍ਰਮੁੱਖਤਾ ਦੇਣ ਦੀ ਜ਼ਰੂਰਤ ਹੈ। ਜਥੇਬੰਦੀ ਦੇ ਇਸਤਰੀ ਵਿੰਗ ਦੀ ਕਨਵੀਨਰ ਹਰਦੀਪ ਕੌਰ ਕੋਟਲਾ ਅਤੇ ਯੂਥ ਵਿੰਗ ਦੇ ਕਨਵੀਨਰ ਭੁਪਿੰਦਰ ਸਿੰਘ ਲੌਗੋਵਾਲ ਨੇ ਦਰਿਆਵਾਂ ਵਿੱਚ ਸਨਅਤਾਂ ਵੱਲੋਂ ਪ੍ਰਦੂਸ਼ਿਤ ਪਾਣੀ ਸੁੱਟਣ ਦੇ ਮਾਮਲੇ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਉੱਪਰ ਰੋਕ ਲਾਉਣ ਲਈ ਸਖ਼ਤ ਨੀਤੀ ਬਣਾ ਕੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਸਨਅਤਾਂ ਵਿਰੁੱਧ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਅੱਜ ਦੇ ਇੱਕਠ ਨੂੰ ਸੂਬਾਈ ਆਗੂਆਂ ਰਾਮਿੰਦਰ ਸਿੰਘ ਪਟਿਆਲਾ, ਸੁਰਿੰਦਰ ਸਿੰਘ ਬੈਂਸ,ਜਸਵਿੰਦਰ ਸਿੰਘ ਝਬੇਲਵਾਲੀ, ਜਗਤਾਰ ਸਿੰਘ ਭਿੰਡਰ, ਸੰਤੋਖ ਸਿੰਘ ਸੰਧੂ, ਬਲਵਿੰਦਰ ਸਿੰਘ ਭੁੱਲਰ ਤੇ ਭੁਪਿੰਦਰ ਸਿੰਘ ਵੜੈਚ ਨੇ ਸੰਬੋਧਨ ਕੀਤਾ।News Source link

- Advertisement -
- Advertisement -
Latest News

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਸ਼ਿਆਂ ਨਾਲ ਸਬੰਧਤ ਕੇਸ ’ਚ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ, ਪਟਿਆਲਾ ਜੇਲ੍ਹ ’ਚੋਂ ਰਿਹਾਈ ਅੱਜ ਸੰਭਵ

ਸੌਰਭ ਮਲਿਕ ਚੰਡੀਗੜ੍ਹ, 10 ਅਗਸਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ...
- Advertisement -

More Articles Like This

- Advertisement -