ਹੈਦਰਾਬਾਦ, 2 ਜੁਲਾਈ
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਰਾਸ਼ਟਰੀ ਕਾਰਜਕਾਰਨੀ ਦੀ ਅੱਜ ਇਥੇ ਹੋ ਰਹੀ ਬੈਠਕ ‘ਚ ਚਾਰ ਰਾਜਾਂ ਦੀਆਂ ਚੋਣਾਂ ‘ਚ ਜਿੱਤ, ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਅੱਠ ਸਾਲ ਦੀਆਂ ਪ੍ਰਾਪਤੀਆਂ ਵਰਗੇ ਮਾਮਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਸੱਤਾਧਾਰੀ ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐੱਸ) ਅਤੇ ਤਿਲੰਗਾਨਾ ਦੀਆਂ ਹੋਰ ‘ਭ੍ਰਿਸ਼ਟ ਅਤੇ ਪਰਿਵਾਰਿਕ’ ਪਾਰਟੀਆਂ ਨੂੰ ਘੇਰਨ ਦੀ ਰਣਨੀਤੀ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ।