ਨਵੀਂ ਦਿੱਲੀ, 2 ਜੁਲਾਈ
ਦਿੱਲੀ ਪੁਲੀਸ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ 2018 ਵਿਚ ਕਥਿਤ ਤੌਰ ‘ਤੇ ਹਿੰਦੂ ਦੇਵਤੇ ਵਿਰੁੱਧ ਇਤਰਾਜ਼ਯੋਗ ਟਵੀਟ ਪੋਸਟ ਕਰਨ ਦੇ ਦੋਸ਼ ਵਿਚ ਅੱਜ ਇਥੇ ਅਦਾਲਤ ਵਿਚ ਪੇਸ਼ ਕੀਤਾ ਅਤੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਬੇਨਤੀ ਕੀਤੀ। ਜ਼ੁਬੈਰ ਨੂੰ ਪੰਜ ਦਿਨ ਦਾ ਰਿਮਾਂਡ ਖਤਮ ਹੋਣ ‘ਤੇ ਅਦਾਲਤ ‘ਚ ਪੇਸ਼ ਕੀਤਾ ਗਿਆ। ਪੁਲੀਸ ਨੇ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਸਨਿਗਧਾ ਸਰਵਰੀਆ ਨੂੰ ਕਿਹਾ ਕਿ ਉਸ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਪੜਤਾਲ ਕਰਨ ਦੀ ਲੋੜ ਨਹੀਂ।