ਨਵੀਂ ਦਿੱਲੀ, 8 ਜੁਲਾਈ
ਸੁਪਰੀਮ ਕੋਰਟ ਨੇ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਨੂੰ ਉੱਤਰ ਪ੍ਰਦੇਸ਼ ਦੇ ਸੀਤਾਪੁਰ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਦਰਜ ਐੱਫਆਈਆਰ ਸਬੰਧੀ ਵਿੱਚ ਪੰਜ ਦਿਨਾਂ ਦੀ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਜ਼ੁਬੈਰ ਨੂੰ ਕਥਿਤ ਤੌਰ ‘ਤੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲੇ ‘ਚ ਕੋਈ ਟਵੀਟ ਨਾ ਕਰਨ ਲਈ ਕਿਹਾ ਹੈ। ਅਦਾਲਤ ਨੇ ਕਿਹਾ ਕਿ ਅੰਤ੍ਰਿਮ ਜ਼ਮਾਨਤ ਨਾਲ ਸਬੰਧਤ ਉਸ ਦਾ ਹੁਕਮ ਸੀਤਾਪੁਰ ਵਿੱਚ ਜ਼ੁਬੈਰ ਖ਼ਿਲਾਫ਼ ਦਰਜ ਐੱਫਆਈਆਰ ਨਾਲ ਸਬੰਧ ਹੈ ਅਤੇ ਦਿੱਲੀ ਵਿੱਚ ਦਰਜ ਕੇਸ ਨਾਲ ਇਸ ਦਾ ਕੋਈ ਲੈਣਾ-ਦੇਣਾ ਨਹੀਂ ਹੈ।