ਕੋਲੰਬੋ, 11 ਜੁਲਾਈ
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸਾ ਨੇ ਅਧਿਕਾਰਤ ਤੌਰ ‘ਤੇ ਪ੍ਰਧਾਨ ਮੰਤਰੀ ਰਨਿਲ ਵਿਕਰਮਸਿੰਘੇ ਨੂੰ ਦੱਸਿਆ ਕਿ ਉਹ 13 ਜੁਲਾਈ ਨੂੰ ਅਸਤੀਫ਼ਾ ਦੇ ਦੇਣਗੇ। ਪ੍ਰਧਾਨ ਮੰਤਰੀ ਦਫ਼ਤਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਰਾਸ਼ਟਰਪਤੀ ਰਾਜਪਕਸਾ ਨੇ ਅਸਤੀਫ਼ੇ ਦਾ ਐਲਾਨ ਅਜਿਹੇ ਸਮੇਂ ਵਿੱਚ ਕੀਤਾ ਹੈ ਜਦੋਂ ਪ੍ਰਦਰਸ਼ਨਕਾਰੀ ਮੁਲਕ ਦੇ ਗੰਭੀਰ ਆਰਥਿਕ ਸੰਕਟ ਨਾਲ ਸਿੱਝਣ ਵਿਚ ਨਾਕਾਮ ਰਹਿਣ ‘ਤੇ ਉਨ੍ਹਾਂ ਤੋਂ ਅਹੁਦਾ ਛੱਡਣ ਦੀ ਮੰਗ ਕਰਦਿਆਂ ਸ਼ਨਿਚਰਵਾਰ ਨੂੰ ਉਨ੍ਹਾਂ ਦੀ ਰਿਹਾਇਸ਼ੀ ਵਿੱਚ ਦਾਖਲ ਹੋ ਗਏ ਸਨ। –ਏਜੰਸੀ