12.4 C
Alba Iulia
Tuesday, April 30, 2024

ਸੀਤਾਪੁਰ ਕੇਸ: ਸੁਪਰੀਮ ਕੋਰਟ ਨੇ ਪੱਤਰਕਾਰ ਮੁਹੰਮਦ ਜ਼ੁਬੈਰ ਦੀ ਅੰਤ੍ਰਿਮ ਜ਼ਮਾਨਤ ਦੀ ਮਿਆਦ ਵਧਾਈ

Must Read


ਨਵੀਂ ਦਿੱਲੀ, 12 ਜੁਲਾਈ

ਸੁਪਰੀਮ ਕੋਰਟ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਆਲਟ ਟਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਖ਼ਿਲਾਫ਼ ਸੀਤਾਪੁਰ ਵਿੱਚ ਦਰਜ ਕੀਤੇ ਕੇਸ ਬਾਰੇ ਉਸ ਦੀ ਅੰਤ੍ਰਿਮ ਜ਼ਮਾਨਤ ਦੀ ਮਿਆਦ ਅਗਲੇ ਹੁਕਮਾਂ ਤਕ ਵਧਾ ਦਿੱਤੀ ਹੈ। ਉੱਤਰ ਪ੍ਰਦੇਸ਼ ਤਰਫੋਂ ਪੇਸ਼ ਹੋਏ ਐਡੀਸ਼ਨਲ ਸੋਲਿਟਰ ਜਨਰਲ ਐੱਸਵੀ ਰਾਜੂ ਨੇ ਜਸਟਿਸ ਏ.ਐੱਸ ਬੋਪੰਨਾ ਤੇ ਡੀ.ਵਾਈ ਚੰਦੜਚੂੜ ਦੇ ਬੈਂਚ ਦੇ ਧਿਆਨ ਵਿੱਚ ਲਿਆਂਦਾ ਕਿ ਸੀਤਾਪੁਰ ਵਿੱਚ ਦਰਜ ਕੇਸ ਨੂੰ ਖਾਰਜ ਕਰਨ ਬਾਰੇ ਮੁਹੰਮਦ ਜ਼ੁਬੈਰ ਵੱਲੋਂ ਦਾਇਰ ਪਟੀਸ਼ਨ ਖਿਲਾਫ਼ ਉਹ ਹਲਫਨਾਮਾ ਦਾਇਰ ਕਰਨਾ ਚਾਹੁੰਦੇ ਹਨ। ਅਦਾਲਤ ਨੇ ਮੁਹੰਮਦ ਜ਼ੁਬੈਰ ਦੀ ਪਟੀਸ਼ਨ ਦੀ ਸੁਣਵਾਈ ਲਈ 7 ਸਤੰਬਰ ਦੀ ਤਰੀਕ ਤੈਅ ਕੀਤੀ ਹੈ ਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਚਾਰ ਹਫਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ। -ਪੀਟੀਆਈ



News Source link

- Advertisement -
- Advertisement -
Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -

More Articles Like This

- Advertisement -