ਕੋਲੰਬੋ, 13 ਜੁਲਾਈ
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਅੱਜ ਫੌਜ ਦੇ ਜਹਾਜ਼ ਵਿਚ ਦੇਸ਼ ਛੱਡ ਕੇ ਮਾਲਦੀਪ ਪਹੁੰਚ ਗਏ। ਰਾਜਪਕਸ਼ੇ ਨੇ ਦੇਸ਼ ਦੀ ਅਰਥਵਿਵਸਥਾ ਨੂੰ ਨਾ ਸੰਭਾਲਣ ਲਈ ਆਪਣੇ ਅਤੇ ਆਪਣੇ ਪਰਿਵਾਰ ਖ਼ਿਲਾਫ਼ ਵੱਧ ਰਹੇ ਜਨਤਕ ਰੋਸ ਕਾਰਨ ਅੱਜ ਆਪਣੇ ਅਸਤੀਫੇ ਦੇਣ ਦਾ ਐਲਾਨ ਕੀਤਾ ਸੀ। ਸ੍ਰੀਲੰਕਾਈ ਹਵਾਈ ਸੈਨਾ ਨੇ ਸੰਖੇਪ ਬਿਆਨ ਵਿੱਚ ਕਿਹਾ ਕਿ 73 ਸਾਲਾ ਨੇਤਾ ਆਪਣੀ ਪਤਨੀ ਅਤੇ ਦੋ ਸੁਰੱਖਿਆ ਅਧਿਕਾਰੀਆਂ ਨਾਲ ਫੌਜ ਦੇ ਜਹਾਜ਼ ਵਿੱਚ ਦੇਸ਼ ਛੱਡ ਗਏ।ਪ੍ਰਧਾਨ ਮੰਤਰੀ ਦਫ਼ਤਰ ਨੇ ਵੀ ਰਾਸ਼ਟਰਪਤੀ ਦੇ ਜਾਣ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਸਰਕਾਰ ਵੱਲੋਂ ਗ੍ਰਿਫਤਾਰੀ ਦੀ ਸੰਭਾਵਨਾ ਤੋਂ ਬਚਣ ਲਈ ਰਾਜਪਕਸ਼ੇ ਅਸਤੀਫਾ ਦੇਣ ਤੋਂ ਪਹਿਲਾਂ ਵਿਦੇਸ਼ ਜਾਣਾ ਚਾਹੁੰਦੇ ਸਨ।